Top News

ਖੇਡਾਂ ਵਤਨ ਪੰਜਾਬ ਦੀਆਂ' ਦੀ ਚਸ਼ਮਦੀਦ ਗਵਾਹ ਬਣੇਗੀ ਪਵਿੱਤਰ ਕਾਲੀ ਵੇਈ10 ਅਕਤੂਬਰ ਤੋਂ 15 ਅਕਤੂਬਰ ਤੱਕ ਹੋਣਗੇ ਕਿਆਕਿੰਗ-ਕਨੋਇੰਗ ਦੇ ਸੂਬਾ ਪੱਧਰੀ ਮੁਕਾਬਲੇ23 ਜ਼ਿਲ੍ਹਿਆਂ ਦੀਆਂ ਟੀਮਾਂ ਲੈਣਗੀਆਂ ਭਾਗਸੰਤ ਸੀਚੇਵਾਲ ਵਾਟਰ ਸਪੋਰਟਸ ਅਕੈਡਮੀ ਵਲੋਂ ਖੇਡ ਪ੍ਰਬੰਧਾਂ ਦੀਆਂ ਤਿਆਰੀਆਂ

ਸੁਲਤਾਨਪੁਰ ਲੋਧੀ 24ਸਤੰਬਰ (ਲਾਡੀ,ਦੀਪ ਚੋਧਰੀ,ਉਪੀ ਚੋਧਰੀ) ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖ਼ਾਸ ਕਰਕੇ ਪਾਣੀ ਵਾਲੀਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਕਾਲੀ ਵੇਈ ਕਿਸ਼ਤੀ ਮੁਕਾਬਲਿਆਂ ਦੀ ਚਸ਼ਮਦੀਦ ਗਵਾਹ ਬਣਨ ਜਾ ਰਹੀ ਹੈ। ਪਵਿੱਤਰ ਕਾਲੀ ਵੇਈਂ ਵਿੱਚ ਕਿਆਕਿੰਗ ਅਤੇ ਕਨੋਇੰਗ ਦੇ ਸੂਬਾ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ।
ਇੰਨਾ ਮੁਕਾਬਲਿਆਂ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਟੀਮਾਂ ਭਾਗ ਲੈਣਗੀਆਂ।
ਇਸ ਸਬੰਧੀ ਸੰਤ ਸੀਚੇਵਾਲ ਵਾਟਰ ਸਪੋਰਟਸ ਅਕੈਡਮੀ ਵਿਖੇ ਪੂਰਾ ਸਮਾਗਮ ਉਲੀਕਿਆ ਗਿਆ ਹੈ। ਇਸ ਵਿਸ਼ੇਸ਼ ਸਮਾਗਮ ਦੀ ਅਗਵਾਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਰਨਗੇ। ਪਵਿੱਤਰ
ਕਾਲੀ ਵੇਈ ਦੇ ਪਾਣੀਆਂ ਵਿੱਚ ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਪਹਿਲੀ ਵਾਰ ਹੋਣ ਮੁਕਾਬਲੇ ਕਰਵਾਏ ਜਾ ਰਹੇ ਹਨ।ਪੰਜਾਬ ਦੇ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਪਵਿੱਤਰ ਕਾਲੀ ਵੇਈਂ ਜਿੱਥੇ ਇੱਕ ਵੱਡਾ ਮੰਚ ਬਣੇਗੀ, ਉਥੇ ਹੀ ਸੁਲਤਾਨਪੁਰ ਲੋਧੀ ਪਾਣੀ ਵਾਲੀਆਂ ਖੇਡਾਂ ਦੇ ਕੇਂਦਰ ਵਜੋਂ ਉਭਰਕੇ ਸਾਹਮਣੇ ਆਵੇਗਾ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਕਿਆਕਿੰਗ ਅਤੇ ਕਨੋਇੰਗ ਵਰਗੀਆਂ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਲਈ ਚੰਗੇ ਭਵਿੱਖ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ 'ਤੇ ਪਛਾਣ ਬਣਾਉਣ ਦਾ ਰਾਹ ਵੀ ਖੋਲ੍ਹ ਰਹੀਆਂ ਹਨ।
ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਸਿੰਘ ਨੇ ਚੈਂਪੀਅਨਸ਼ਿਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਖਿਡਾਰੀ ਇਸ ਸੂਬਾ ਪੱਧਰੀ ਮੁਕਾਬਲੇ ਵਿੱਚ ਸ਼ਾਮਲ ਹੋਣਗੇ। ਖਿਡਾਰੀਆਂ ਅਤੇ ਟੀਮਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਚੈਂਪੀਅਨਸ਼ਿਪ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ।
ਇਸੇ ਦੌਰਾਨ ਕੋਚ ਅਮਨਦੀਪ ਸਿੰਘ ਖਹਿਰਾ ਤੇ ਪ੍ਰਿਯਾ ਸੈਣੀ ਨੇ ਦੱਸਿਆ ਕਿ ਮੁਕਾਬਲਿਆਂ ਨੂੰ ਲੈ ਕੇ ਖਿਡਾਰੀਆਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ।

Post a Comment

Previous Post Next Post