Top News

ਨਸ਼ਾ ਭਜਾਓ ਪੰਜਾਬ ਬਚਾਓ' ਯਾਤਰਾ ਸੁਲਤਾਨਪੁਰ ਲੋਧੀ ਵਿਖੇ 28 ਸਤੰਬਰ ਨੂੰਆਪ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ : ਚੇਤਨ ਸੂਰੀ

ਸੁਲਤਾਨਪੁਰ ਲੋਧੀ,21 ਸਤੰਬਰ (ਲਾਡੀ,ਦੀਪ ਚੌਧਰੀ,ਉਪੀ ਚੌਧਰੀ) ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਰਾਕੇਸ਼ ਕੁਮਾਰ ਨੀਟੂ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਜ਼ਿਲਾ ਕਪੂਰਥਲਾ ਦੇ ਭਾਜਪਾ ਪ੍ਰਧਾਨ ਚੇਤਨ ਸੂਰੀ ਉਚੇਚੇ ਤੌਰ ਤੇ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਦੱਸਿਆ ਕਿ ਭਾਜਪਾ ਵੱਲੋਂ 18 ਸਤੰਬਰ ਤੋਂ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਅਗਵਾਈ ਹੇਠ ਨਸ਼ਾ ਭਜਾਓ, ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਦਿੱਤੀ ਗਈ ਹੈ ਜੋ 27 ਸਤੰਬਰ ਨੂੰ ਸੁਲਤਾਨਪੁਰ ਲੋਧੀ ਸ਼ਾਮ ਨੂੰ ਪੁੱਜੇਗੀ ਅਤੇ 28 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ ਪੁਰਾਣਾ ਹਸਪਤਾਲ, ਪੁੱਡਾ ਗਰਾਊਡ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗੀ। ਉਹਨਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਹਰ ਫਰੰਟ ਤੇ ਫੇਲ ਸਾਬਿਤ ਹੋਈ ਹੈ ਕਿਉਂਕਿ ਪੰਜਾਬ ਵਿੱਚ ਅਮਨ ਕਾਨੂੰਨ ਨਾਮ ਦੀ ਕੋਈ ਵੀ ਚੀਜ਼ ਨਹੀਂ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੂਰੀ ਤਰਹਾਂ ਠੱਪ ਹੋ ਗਈ ਹੈ। ਉਹਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਯਾਤਰਾ ਦਾ ਹਿੱਸਾ ਬਣਨ। ਜਿਲਾ ਪ੍ਰਧਾਨ ਚੇਤਨ ਸੂਰੀ ਨੇ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਹੋਵੇਗੀ ਅਤੇ ਪੰਜਾਬ ਨਸ਼ਾ ਮੁਕਤ ਹੋਵੇਗਾ। ਸੁਲਤਾਨਪੁਰ ਲੋਧੀ ਪੁੱਜਣ ਤੇ ਰਕੇਸ਼ ਕੁਮਾਰ ਨੀਟੂ ਹਲਕਾ ਇੰਚਾਰਜ ਦੀ ਅਗਵਾਈ ਹੇਠ ਜਿਲ੍ਹਾ ਪ੍ਰਧਾਨ ਚੇਤਨ ਸੂਰੀ ਦਾ ਭਰਵਾਂ ਸਵਾਗਤ ਕੀਤਾ ਗਿਆ। ਜਿਲਾ ਪ੍ਰਧਾਨ ਨੇ ਹਲਕੇ ਦੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ 28 ਸਤੰਬਰ ਨੂੰ ਸੁਲਤਾਨਪੁਰ ਤੋਂ ਕੱਢੀ ਜਾ ਰਹੀ ਨਸ਼ਾ ਭਜਾਓ ਪੰਜਾਬ ਬਚਾਓ ਯਾਤਰਾ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ। ਇਸ ਮੌਕੇ ਹਲਕਾ ਇੰਚਾਰਜ ਰਕੇਸ਼ ਨੀਟੂ ਨੇ ਜਿਲਾ ਪ੍ਰਧਾਨ ਚੇਤਨ ਸੂਰੀ ਨੂੰ ਭਰੋਸਾ ਦਵਾਇਆ ਕਿ ਉਹ ਵੱਡੀ ਗਿਣਤੀ ਵਿੱਚ ਨਸ਼ਾ ਭਜਾਓ ਪੰਜਾਬ ਬਚਾਓ ਯਾਤਰਾ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਹਲਕਾ ਇੰਚਾਰਜ ਰਕੇਸ਼ ਨੀਟੂ ਤੋਂ ਇਲਾਵਾ ਭਾਜਪਾ ਮੰਡਲ ਪ੍ਰਧਾਨ ਰਕੇਸ਼ ਪੁਰੀ, ਚਤਰ ਸਿੰਘ ਜੋਸਨ, ਅਸ਼ਵਨੀ ਸ਼ਰਮਾ, ਅਸ਼ੋਕ ਕਨੋਜੀਆ ਪ੍ਰਧਾਨ, ਰਵਿੰਦਰ ਜੈਨ, ਰਜਿੰਦਰ ਕੁਮਾਰ ਅਰੋੜਾ, ਮੁਕੇਸ਼ ਧੀਰ, ਜਿਲਾ ਮੀਤ ਪ੍ਰਧਾਨ ਅਜੇ ਸ਼ੰਕਰ ਜੋਸ਼ੀ, ਪ੍ਰੇਮ ਭਗਤ, ਜਸਪਾਲ ਸਿੰਘ ਰਿੰਕੂ, ਸਰਬਜੀਤ ਕੌਰ ਜਿਲਾ ਮੀਤ ਪ੍ਰਧਾਨ ਮਹਿਲਾ ਮੋਰਚਾ, ਰੇਖਾ ਆਦਿ ਵੀ ਹਾਜ਼ਰ ਸਨ।

Post a Comment

Previous Post Next Post