ਸੁਲਤਾਨਪੁਰ ਲੋਧੀ, 23 ਸਤੰਬਰ ( ,ਲਾਡੀ,ਦੀਪ ਚੋਧਰੀ,ਉਪੀ ਚੋਧਰੀ) ਵਿਦੇਸ਼ ਭੇਜਣ ਦੇ ਨਾਂ ’ਤੇ ਟ੍ਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਜਲੰਧਰ ਵਾਸੀ ਹਰਦੀਪ ਕੁਮਾਰ ਦੀ ਕਰੀਬ ਤਿੰਨ ਸਾਲ ਬਾਅਦ ਕੰਬੋਡੀਆ ਤੋਂ ਸੁਰੱਖਿਅਤ ਭਾਰਤ ਵਾਪਸੀ ਹੋਈ ਹੈ। ਪਰਿਵਾਰ ਵੱਲੋਂ ਮਾਮਲਾ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਵਿਦੇਸ਼ ਮੰਤਰਾਲੇ ਅਤੇ ਸਬੰਧਤ ਅਧਿਕਾਰੀਆਂ ਕੋਲ ਲਗਾਤਾਰ ਦਖ਼ਲ ਦੀ ਮੰਗ ਕੀਤੀ ਗਈ। ਹਰਦੀਪ ਦਾ ਪਰਿਵਾਰ 9 ਜੂਨ 2026 ਨੂੰ ਸੰਤ ਸੀਚੇਵਾਲ ਕੋਲ ਪਹੁੰਚਿਆ ਸੀ, ਜਦਕਿ ਉਹ 29 ਅਗਸਤ 2026 ਨੂੰ ਸੁਰੱਖਿਅਤ ਭਾਰਤ ਵਾਪਸ ਆਇਆ।
ਪਰਿਵਾਰ ਅਨੁਸਾਰ, ਸਾਲ 2023 ਵਿੱਚ ਹਰਦੀਪ ਨੂੰ ਪੁਰਤਗਾਲ ਭੇਜਣ ਦਾ ਭਰੋਸਾ ਦੇ ਕੇ ਟ੍ਰੈਵਲ ਏਜੰਟ ਨੇ ਉਸ ਕੋਲੋਂ ਕਰੀਬ ਸਾਢੇ 7 ਲੱਖ ਰੁਪਏ ਠੱਗੇ। ਉਹਨਾਂ ਦੱਸਿਆ ਕਿ ਏਜੰਟ ਵੱਲੋਂ ਹਰਦੀਪ ਨੂੰ ਪੁਰਤਗਾਲ ਭੇਜਣ ਦੀ ਬਜਾਏ ਉਸ ਨੂੰ ਪਹਿਲਾਂ ਥਾਈਲੈਂਡ ਅਤੇ ਫਿਰ ਕੰਬੋਡੀਆ ਭੇਜ ਦਿੱਤਾ ਗਿਆ। ਹਰਦੀਪ ਦੇ ਦੱਸਣ ਮੁਤਾਬਕ ਕੰਬੋਡੀਆ ਪਹੁੰਚਣ ਤੋਂ ਬਾਅਦ ਉਸ ਦਾ ਪਾਸਪੋਰਟ ਵੀ ਵਾਪਸ ਨਹੀਂ ਕੀਤਾ ਗਿਆ ਅਤੇ ਮਈ 2025 ਵਿੱਚ ਉਸ ਦਾ ਵੀਜ਼ਾ ਵੀ ਖ਼ਤਮ ਹੋ ਗਿਆ।
ਕੰਬੋਡੀਆ ਤੋਂ ਵਾਪਸੀ ਉਪਰੰਤ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੇ ਹਰਦੀਪ ਨੇ ਆਪਣੀ ਹੱਡਬੀਤੀ ਸਾਂਝੀ ਕਰਦਿਆਂ ਦੱਸਿਆ ਕਿ ਉੱਥੇ ਰਹਿੰਦਿਆਂ ਉਹ ਇੱਕ ਗੰਭੀਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਉਸ ਦੀ ਲੱਤ ਟੁੱਟ ਗਈ। ਉਸ ਮੁਤਾਬਕ ਹਾਦਸੇ ਤੋਂ ਬਾਅਦ ਉਸ ਨੂੰ ਲੰਬੇ ਸਮੇਂ ਤੱਕ ਢੁੱਕਵਾਂ ਇਲਾਜ ਨਹੀਂ ਮਿਿਲਆ ਅਤੇ ਕਰੀਬ 15 ਮਹੀਨੇ ਤੱਕ ਬੇਹੱਦ ਮੁਸ਼ਕਲ ਹਾਲਾਤਾਂ ਵਿੱਚ ਰਹਿਣਾ ਪਿਆ। ਇਲਾਜ ਦੀ ਘਾਟ ਕਾਰਨ ਉਸ ਦੀ ਲੱਤ ਵਿੱਚ ਇਨਫੈਕਸ਼ਨ ਵਧ ਗਈ ਅਤੇ ਉਸ ਦੀ ਸਰੀਰਕ ਸਮਰੱਥਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।
ਹਰਦੀਪ ਨੇ ਦੱਸਿਆ ਕਿ ਉਸ ਦੇ ਪਿਤਾ ਦਾ 2019 ਵਿੱਚ ਕੈਂਸਰ ਕਾਰਨ ਦੇਹਾਂਤ ਹੋ ਗਿਆ ਸੀ ਅਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਉਸ ’ਤੇ ਆ ਗਈਆਂ ਸਨ। ਵਿਦੇਸ਼ ਜਾ ਕੇ ਕਮਾਈ ਕਰਨ ਅਤੇ ਆਪਣੀ ਮਾਂ ਦੀ ਆਰਥਿਕ ਮਦਦ ਕਰਨ ਦੀ ਆਸ ਨਾਲ ਉਸ ਨੇ ਇਹ ਕਦਮ ਚੁੱਕਿਆ ਸੀ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਤਿੰਨ ਸਾਲ ਬਾਅਦ ਘਰ ਵਾਪਸ ਆ ਕੇ ਖੁਸ਼ੀ ਤਾਂ ਹੈ, ਪਰ ਨਾ ਕੋਈ ਕਮਾਈ ਹੱਥ ਵਿੱਚ ਹੈ ਅਤੇ ਨਾ ਹੀ ਉਹ ਪਹਿਲਾਂ ਵਾਂਗ ਕੰਮ ਕਰਨ ਦੇ ਸਮਰੱਥ ਹੈ। ਉਸ ਨੇ ਭਰੀਆਂ ਅੱਖਾਂ ਨਾਲ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਉਸ ਦਾ ਮਾਮਲਾ ਨਾ ਉਠਾਇਆ ਜਾਂਦਾ ਤਾਂ ਸ਼ਾਇਦ ਉਸ ਦੀ ਵਾਪਸੀ ਸੰਭਵ ਨਾ ਹੁੰਦੀ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅਜਿਹੇ ਮਾਮਲੇ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ ਜਾਣ ਤੋਂ ਪਹਿਲਾਂ ਏਜੰਟਾਂ ਦੇ ਦਾਅਵਿਆਂ ਦੀ ਪੂਰੀ ਜਾਂਚ ਕਰਨ ਅਤੇ ਬਿਨਾਂ ਤਸਦੀਕ ਕਿਸੇ ’ਤੇ ਭਰੋਸਾ ਨਾ ਕਰਨ। ਉਨ੍ਹਾਂ ਕਿਹਾ ਕਿ ਕਈ ਵਾਰ ਨੌਜਵਾਨਾਂ ਨੂੰ ਇੱਕ ਦੇਸ਼ ਭੇਜਣ ਦਾ ਵਾਅਦਾ ਕਰਕੇ ਕਿਸੇ ਹੋਰ ਦੇਸ਼ ਪਹੁੰਚਾ ਦਿੱਤਾ ਜਾਂਦਾ ਹੈ, ਜਿੱਥੇ ਮੁਸ਼ਕਲ ਹਾਲਾਤਾਂ ਵਿੱਚ ਉਨ੍ਹਾਂ ਦੀ ਵਾਪਸੀ ਵੀ ਔਖੀ ਹੋ ਜਾਂਦੀ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਅਤੇ ਭਾਰਤੀ ਮਿਸ਼ਨ ਦਾ ਸਹਿਯੋਗ ਲਈ ਧੰਨਵਾਦ ਕੀਤਾ।

Post a Comment