ਸੁਲਤਾਨਪੁਰ ਲੋਧੀ, 15 ਸਤੰਬਰ,(ਲਾਡੀ ,ਦੀਪ ਚੌਧਰੀ,ਉਪੀ ਚੌਧਰੀ)
ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੂਰਬ ਦੀ ਯਾਦ ਦੇ ਵਿੱਚ ਅੱਜ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੈਨੇਜਰ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਗੁਰਮਤਿ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਕਰਵਾਇਆ ਗਿਆ ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਕਵਿਸ਼ਰੀ, ਢਾਡੀ ਤੇ ਕਥਾਵਾਚਕਾਂ ਨੇ ਹਾਜਰੀ ਭਰੀ। ਪੁਰਾਣੀ ਰਵਾਇਤ ਅਨੁਸਾਰ ਅੱਜ ਸ਼ਾਮ ਨੂੰ ਬਟਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰ ਪਾਲ ਸਿੰਘ ਗੋਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਬੱਸਾਂ ਤੇ ਕਾਰਾਂ ਵਿੱਚ ਸਵਾਰ ਹੋ ਕੇ ਸ਼ਰਧਾਲੂ ਸੰਗਤਾਂ ਨਾਮ ਸਿਮਰਨ ਕਰਦੀਆਂ ਹੋਈਆਂ ਮਠਿਆਈਆਂ ਤੇ ਫਲ ਆਦਿ ਲੈ ਕੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ ਪੁੱਜੀਆਂ ,ਸ਼੍ਰੋਮਣੀ ਕਮੇਟੀ ਅਤੇ ਮੈਨੇਜਰ ਅਵਤਾਰ ਸਿੰਘ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਬਟਾਲਾ ਤੋਂ ਸੰਗਤਾਂ ਲੈ ਕੇ ਪੁੱਜੇ ਐਡਵੋਕੇਟ ਰਜਿੰਦਰ ਸਿੰਘ ਪਦਮ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਗੁਰਜੋਤ ਸਿੰਘ ਪਦਮ, ਅਮਰੀਕ ਸਿੰਘ ਆਦਿ ਦਾ ਸਨਮਾਨ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਕੀਤਾ। ਮੈਨੇਜਰ ਅਵਤਾਰ ਸਿੰਘ ਨੇ ਦੱਸਿਆ ਕਿ 16 ਸਤੰਬਰ ਦਿਨ ਬੁੱਧਵਾਰ ਅੱਜ ਸਵੇਰੇ ਠੀਕ 9 ਵਜੇ ਬਰਾਤ ਰੂਪੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋਵੇਗਾ। ਵਿਆਹ ਪੁਰਬ ਦੀ ਖੁਸ਼ੀ ਵਿੱਚ ਪੂਰਾ ਦਿਨ ਦੂਰ ਦੁਰਾਡੇ ਤੋਂ ਹਜ਼ਾਰਾਂ ਸ਼ਰਧਾਲੂ ਸੰਗਤਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈਆਂ। ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨੂੰ ਸੁੰਦਰ ਰੰਗ ਬਰੰਗੀਆਂ ਝੰਡੀਆਂ ਲੜੀਆਂ ਤੇ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ।

ਇਸ ਮੌਕੇ ਬਾਬਾ ਬਲਵਿੰਦਰ ਸਿੰਘ ਰੱਬ, ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਹੈਡ ਗ੍ਰੰਥੀ ਹਰਜਿੰਦਰ ਸਿੰਘ ਹੈਡ ਗ੍ਰੰਥੀ, ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਚੰਚਲ ਸਿੰਘ ਤੇ ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਮਨਵਿੰਦਰ ਪਾਲ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਕਾਹਨ ਦਾਸ, ਜਸਵੀਰ ਸਿੰਘ, ਅਵਤਾਰ ਸਿੰਘ, ਗੁਰਭੇਜ ਸਿੰਘ, ਵਿਕਰਮਜੀਤ ਸਿੰਘ, ਬਾਬਾ ਜਗੀਰ ਸਿੰਘ, ਜਰਨੈਲ ਸਿੰਘ ਅਕਾਊਂਟੈਂਟ, ਕੈਸ਼ੀਅਰ ਸੁਖਵਿੰਦਰ ਸਿੰਘ ਤੇ ਪਵਨਦੀਪ ਸਿੰਘ, ਜਸਵਿੰਦਰ ਸਿੰਘ ਰਿਕਾਰਡ ਕੀਪਰ, ਸੁਖਜਿੰਦਰ ਸਿੰਘ ਮੀਡੀਆ ਇੰਚਾਰਜ, ਗੁਰਵਿੰਦਰ ਸਿੰਘ, ਰਣਜੀਤ ਸਿੰਘ ਠੱਟਾ, ਅਮਨਪ੍ਰੀਤ ਸਿੰਘ ਬੂਲੇ, ਸਲਵੰਤ ਸਿੰਘ ਸਟੋਰ ਕੀਪਰ ਆਦਿ ਵੀ ਹਾਜ਼ਰ ਸਨ।
Post a Comment