ਸੁਲਤਾਨਪੁਰ ਲੋਧੀ, 19 ਸਤੰਬਰ (,ਲਾਡੀ,ਦੀਪ ਚੌਧਰੀ,ਉਪੀ ,ਚੌਧਰੀ)
ਜ਼ਿਲ੍ਹਾ ਤਰਨ ਤਾਰਨ ਦੇ ਰਾਜਿੰਦਰਪਾਲ ਸਿੰਘ ਦੀ ਲਗਭਗ ਤਿੰਨ ਸਾਲ ਬਾਅਦ 31 ਅਗਸਤ 2026 ਨੂੰ ਵਤਨ ਵਾਪਸੀ ਹੋਈ,
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਸਾਊਦੀ ਅਰਬ ਵਿੱਚ ਮੁਸ਼ਕਲ ਹਾਲਾਤਾਂ ਵਿੱਚ ਫਸੇ ਦੋ ਪੰਜਾਬੀਆਂ ਦੀ ਸੁਰੱਖਿਅਤ ਭਾਰਤ ਵਾਪਸੀ ਹੋਈ ਹੈ। ਜਦਕਿ ਅੰਮ੍ਰਿਤਸਰ ਨਾਲ ਸਬੰਧਤ ਜਸਬੀਰ ਸਿੰਘ ਵੀ 8 ਮਹੀਨਿਆਂ ਤੋਂ ਵਿਦੇਸ਼ ਵਿੱਚ ਫਸੇ ਰਹਿਣ ਮਗਰੋਂ 3 ਸਤੰਬਰ 2026 ਨੂੰ ਆਪਣੇ ਪਰਿਵਾਰ ਕੋਲ ਪਹੁੰਚ ਗਿਆ।
ਰਾਜਿੰਦਰਪਾਲ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਆਪਣੀ ਹੱਡਬੀਤੀ ਸਾਂਝੀ ਕਰਦਿਆਂ ਦੱਸਿਆ ਕਿ ਉਸਨੂੰ ਅਜਿਹੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ, ਜਿਸ ਵਿੱਚ ਉਸਦੇ ਨਾਲ ਜਾ ਰਹੇ ਟਰੱਕਾਂ ਦੇ ਸਮਾਨ ਵਿੱਚ ਕਥਿਤ ਤੌਰ ’ਤੇ ਕੁਝ ਬਰਾਮਦ ਹੋਇਆ ਸੀ। ਉਸਨੇ ਦੱਸਿਆ ਕਿ ਬੇਗੁਨਾਹ ਹੋਣ ਦੇ ਬਾਵਜੂਦ ਕੰਪਨੀ ਨਾਲ ਸਬੰਧਤ ਕਾਗਜ਼ਾਤ ਕਾਰਨ ਉਸਨੂੰ ਲੰਬਾ ਸਮਾਂ ਜੇਲ੍ਹ ਵਿੱਚ ਰਹਿਣਾ ਪਿਆ। ਸਜ਼ਾ ਪੂਰੀ ਹੋਣ ਮਗਰੋਂ ਵੀ ਵਾਪਸੀ ਵਿੱਚ ਲੰਬੀ ਦੇਰੀ ਹੋਈ।
ਉਸਨੇ ਜੇਲ੍ਹ ਦੇ ਮੁਸ਼ਕਲ ਹਾਲਾਤ ਅਤੇ ਪਰਿਵਾਰ ਤੋਂ ਦੂਰ ਰਹਿਣ ਦੀ ਪੀੜਾ ਬਿਆਨ ਕਰਦਿਆਂ ਕਿਹਾ ਕਿ ਇੱਕ ਸਮੇਂ ਉਸਨੂੰ ਡਰ ਲੱਗਣ ਲੱਗਾ ਸੀ ਕਿ ਸ਼ਾਇਦ ਉਹ ਕਦੇ ਆਪਣੇ ਪਰਿਵਾਰ ਕੋਲ ਵਾਪਸ ਨਾ ਪਹੁੰਚ ਸਕੇ। ਭਾਰਤ ਵਿੱਚ ਆਪਣੇ ਭਰਾ ਦੀ ਮੌਤ ਦੀ ਖ਼ਬਰ ਨੂੰ ਉਸਨੇ ਜ਼ਿੰਦਗੀ ਦਾ ਸਭ ਤੋਂ ਦੁਖਦਾਈ ਪਲ ਦੱਸਿਆ।
ਰਾਜਿੰਦਰਪਾਲ ਸਿੰਘ ਦੇ ਪਰਿਵਾਰ ਨੇ 8 ਦਸੰਬਰ ਨੂੰ ਸੰਤ ਸੀਚੇਵਾਲ ਨਾਲ ਸੰਪਰਕ ਕਰਕੇ ਉਸਦੀ ਵਾਪਸੀ ਲਈ ਮਦਦ ਦੀ ਅਪੀਲ ਕੀਤੀ ਸੀ। ਪਰਿਵਾਰ ਅਨੁਸਾਰ ਰਾਜਿੰਦਰਪਾਲ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਲੰਬੇ ਸਮੇਂ ਤੱਕ ਭਾਰਤ ਨਹੀਂ ਆ ਸਕਿਆ। ਇੱਕ ਵਾਰ ਵਾਪਸੀ ਦੀ ਪ੍ਰਕਿਿਰਆ ਲਗਭਗ ਮੁਕੰਮਲ ਹੋਣ ਦੇ ਬਾਵਜੂਦ ਦਸਤਾਵੇਜ਼ਾਂ ਸਬੰਧੀ ਇਤਰਾਜ਼ ਕਾਰਨ ਉਸਨੂੰ ਏਅਰਪੋਰਟ ਤੋਂ ਮੁੜ ਜੇਲ੍ਹ ਭੇਜ ਦਿੱਤਾ ਗਿਆ। ਇਸੇ ਤਰ੍ਹਾਂ ਅੰਮ੍ਰਿਤਸਰ ਦੇ ਜਸਬੀਰ ਸਿੰਘ ਦੇ ਪਰਿਵਾਰ ਨੇ 7 ਜਨਵਰੀ ਨੂੰ ਸੰਤ ਸੀਚੇਵਾਲ ਕੋਲ ਪਹੁੰਚ ਕਰਕੇ ਮਦਦ ਦੀ ਅਪੀਲ ਕੀਤੀ ਸੀ। ਲਗਾਤਾਰ ਪੈਰਵੀ ਤੋਂ ਬਾਅਦ ਉਹ 3 ਸਤੰਬਰ ਨੂੰ ਭਾਰਤ ਪਰਤਿਆ। ਪਰਿਵਾਰ ਨੇ ਲੰਬੇ ਇੰਤਜ਼ਾਰ ਤੋਂ ਬਾਅਦ ਪੁੱਤਰ ਦੀ ਵਾਪਸੀ ਨੂੰ ਵੱਡੀ ਰਾਹਤ ਦੱਸਦਿਆਂ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ।
ਰਾਜਿੰਦਰਪਾਲ ਅਤੇ ਜਸਬੀਰ ਸਿੰਘ ਦੀ ਵਾਪਸੀ ਲਈ ਸੰਤ ਸੀਚੇਵਾਲ ਵੱਲੋਂ ਭਾਰਤੀ ਵਿਦੇਸ਼ ਮੰਤਰਾਲੇ ਅਤੇ ਸਬੰਧਤ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਅਤੇ ਤਾਲਮੇਲ ਕੀਤਾ ਗਿਆ। ਲੰਬੀ ਪੈਰਵੀ ਤੋਂ ਬਾਅਦ ਇਹਨਾਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਸੰਭਵ ਹੋ ਸਕੀ। ਰਾਜਿੰਦਰਪਾਲ ਦੀ ਮਾਤਾ ਨੇ ਭਾਵੁਕ ਹੁੰਦਿਆਂ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ। ਸੰਤ ਸੀਚੇਵਾਲ ਵੱਲੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਵਿਦੇਸ਼ ਜਾਣ ਲਈ ਕਿਸੇ ਵੀ ਏਜੰਟ ਜਾਂ ਵਿਚੋਲੇ ’ਤੇ ਭਰੋਸਾ ਕਰਨ ਤੋਂ ਪਹਿਲਾਂ ਉਸਦੀ ਪੂਰੀ ਜਾਂਚ-ਪੜਤਾਲ ਕੀਤੀ ਜਾਵੇ।

Post a Comment