Top News

ਰੈੱਡ ਰਿਬਨ ਕਲੱਬ ਵਲੋ ਸਲੋਗਨ ਰਾਇਟਿੰਗ ਮੁਕਾਬਲਾ ਕਰਵਾਇਆ ਗਿਆ

ਸੁਲਤਾਨ ਪੁਰ ਲੋਧੀ ,25 ਸਤੰਬਰ ( ਲਾਡੀ,ਦੀਪ ਚੋਧਰੀ,ਉਪੀ ਚੋਧਰੀ)ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਮਿਤੀ 25 ਸਤੰਬਰ, 2026 ਨੂੰ ਰੈੱਡ ਰਿਬਨ ਕਲੱਬ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਮੁੱਖ ਰੱਖਦੇ ਹੋਏ ਸਲੋਗਨ ਰਾਈਟਿੰਗ ਮੁਕਾਬਲਾ
ਕਰਵਾਇਆ ਗਿਆ । ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾਕਟਰ ਮਨੀ ਛਾਬੜਾ ਨੇ  ਦਸਿਆ ਕਿ ਇਹ ਭਾਰਤ ਸਰਕਾਰ ਦੁਆਰਾ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਇੱਕ ਬਹੁਤ ਹੀ ਮਹੱਤਵਪੂਰਨ ਮੁਹਿੰਮ ਹੈ। ਪੰਜਾਬ ਵਰਗੇ ਸੂਬੇ ਵਿੱਚ, ਜੋ ਲੰਬੇ ਸਮੇਂ ਤੋਂ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ, ਇਸ ਅਭਿਆਨ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ। ਇਸ ਵਿਚ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਸਲੋਗਨ ਰਾਈਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਅੰਜਲੀ , ਬੀ.ਕਾਮ ਭਾਗ ਤੀਸਰੇ ਦੀ ਵਿਦਿਆਰਥਨ ਨੇ ਹਾਸਿਲ ਕੀਤਾ। ਦੂਸਰਾ ਸਥਾਨ ਰੁਚੀ, ਐਮ.ਕਾਮ ਭਾਗ ਪਹਿਲਾ ਅਤੇ ਤੀਸਰਾ ਸਥਾਨ ਮੁਸਕਾਨ , ਐਮ.ਕਾਮ ਭਾਗ ਪਹਿਲੇ ਦੀ ਵਿਦਿਆਰਥਨ ਨੇ ਹਾਸਿਲ ਕੀਤਾ। । ਇਸ ਮੌਕੇ ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਸ਼ਿਲਪਾ,ਪ੍ਰੋ.ਇਸ਼ਿਤਾ ਸ਼ਰਮਾ,ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।

Post a Comment

Previous Post Next Post