ਕਪੂਰਥਲਾ29 ਸਤੰਬਰ(ਲਾਡੀ,ਦੀਪ ਚੋਧਰੀ,ਉਪੀ ਚੋਧਰੀ )ਮਾਰਕੀਟ ਕਮੇਟੀ ਕਪੂਰਥਲਾ ਦੇ ਨਵ ਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਪਰਿਵਾਰ ਸਮੇਤ ਗੁਰੂਦੁਆਰਾ ਸਾਹਿਬ ਬਾਵਿਆਂ ਤੇ ਸ਼੍ਰੀ ਸਤਿਨਰਾਇਣ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਤੋਂ ਆਪਣੇ ਫਰਜ਼ਾਂ ਨੂੰ ਨਿਰਪੱਖਤਾ ਅਤੇ ਪੂਰੀ ਸ਼ਰਧਾ ਨਾਲ ਨਿਭਾਉਣ ਲਈ ਅਸ਼ੀਰਵਾਦ ਮੰਗਿਆ।ਇਸ ਮੌਕੇ ਵਿਸ਼ੇਸ਼ ਤੋਰ ਤੇ ਪਹੁੰਚੇ ਬਾਬਾ ਪ੍ਰਗਟਨਾਥ ਜੀ ਨੇ ਅਸ਼ੀਰਵਾਦ ਦੇ ਕੇ ਗੁਰਪਾਲ ਸਿੰਘ ਇੰਡੀਅਨ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਠਾਇਆ।ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ,ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਸਮੇਤ ਆਪ ਆਗੂਆਂ ਨੇ ਗੁਰਪਾਲ ਸਿੰਘ ਇੰਡੀਅਨ ਦਾ ਮੂੰਹ ਮੀਠਾ ਕਰਵਾ ਕੇ ਵਧਾਇਆ ਦਿੱਤੀਆਂ।ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਅਤੇ ਪਾਰਟੀ ਹਾਈ ਕਮਾਂਡ ਦਾ ਵੀ ਧੰਨਵਾਦ ਕੀਤਾ।ਅਹੁਦਾ ਸੰਭਾਲਣ ਤੋਂ ਬਾਅਦ ਗੁਰਪਾਲ ਸਿੰਘ ਨੇ ਕਿਹਾ ਕਿ ਕਿਸਾਨਾਂ, ਆੜਤੀਆਂਅਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।ਉਨ੍ਹਾਂ ਨੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਮੰਡੀ ਵਿੱਚ ਸ਼ਾਮਲ ਸਾਰੀਆਂ ਨਾਲ ਤਾਲਮੇਲ ਵਿੱਚ ਕੰਮ ਕਰਨ ਦਾ ਭਰੋਸਾ ਦਿੱਤਾ।ਉਨ੍ਹਾਂ ਨੇ ਦੱਸਿਆ ਕਿ ਚੇਅਰਮੈਨ ਦੀ ਭੂਮਿਕਾ ਸੰਭਾਲਣ ਤੋਂ ਬਾਅਦ ਅਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਵੀ, ਉਨ੍ਹਾਂ ਨੇ ਕਿਸਾਨਾਂ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਸੀ।ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਦੇ ਜਵਾਬ ਵਿੱਚ ਇੱਕ ਸੜਕ ਬਣਾਉਣ ਦਾ ਵਾਅਦਾ ਕੀਤਾ ਸੀ ਅਤੇ ਸੜਕ ਤੇ ਨਿਰਮਾਣ ਦਾ ਕੰਮ ਹੁਣ ਸ਼ੁਰੂ ਹੋ ਗਿਆ ਹੈ।ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਲੋਕ ਹਿੱਤ ਵਿੱਚ ਵੱਖ-ਵੱਖ ਫੈਸਲੇ ਲਏ ਜਾ ਰਹੇ ਹਨ ਅਤੇ ਲੋਕਾਂ ਦੀ ਭਲਾਈ ਲਈ ਕੰਮ ਲਗਾਤਾਰ ਜਾਰੀ ਹਨ।ਉਨ੍ਹਾਂ ਨਵ-ਨਿਯੁਕਤ ਚੇਅਰਮੈਨ ਨੂੰ ਪਹਿਲਾ ਦੀ ਤਰਾਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਣਾ ਇੱਕ ਅਹਿਮ ਜ਼ਿੰਮੇਵਾਰੀ ਹੈ।ਨਵ-ਨਿਯੁਕਤ ਚੇਅਰਮੈਨ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਸੁਣਨ ਅਤੇ ਉਨ੍ਹਾਂ ਦੇ ਜਾਇਜ਼ ਕੰਮਾਂ ਨੂੰ ਹੱਲ ਕਰਵਾਉਣ ਲਈ ਯਤਨ ਕਰਨ।ਉਨ੍ਹਾਂ ਕਿਹਾ ਕਿ ਅਹੁਦਾ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਹੈ ਅਤੇ ਇਸ ਨੂੰ ਪੂਰੀ ਮਿਹਨਤ ਨਾਲ ਨਿਭਾਉਣਾ ਚਾਹੀਦਾ ਹੈ।ਇਸ ਮੌਕੇ ਇੰਡੀਅਨ ਨੇ ਸਮਾਗਮ ਵਿੱਚ ਪਹੁੰਚੇ ਪਾਰਟੀ ਆਗੂਆਂ,ਵਰਕਰਾਂ ਅਤੇ ਹੋਰ ਹਾਜ਼ਰੀਨ ਦਾ ਵੀ ਧੰਨਵਾਦ ਕੀਤਾ।ਉਨ੍ਹਾਂਨੇ ਕਿਹਾ ਕਿ ਜੋ ਵੋ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਮੇਰੇ ਕੋਲ ਪਹੁੰਚਣਗੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪੂਰੀ ਤਨਦੇਹੀ ਨਾਲ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਾਮਲੇ ਵਿੱਚ ਸਰਕਾਰ ਦੇ ਪੱਧਰ ਤੇ ਦਖ਼ਲ ਦੀ ਲੋੜ ਹੋਵੇਗੀ ਤਾਂ ਉਹ ਵੀ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕਰਨਗੇ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਨਾਲ ਜੁੜੇ ਮਿਹਨਤੀ ਅਤੇ ਵਫ਼ਾਦਾਰ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਦੇਣ ਦੀ ਪ੍ਰਕਿਰਿਆ ਜਾਰੀ ਹੈ।ਉਨ੍ਹਾਂ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਗਏ ਵੱਖ-ਵੱਖ ਕੰਮਾਂ ਦਾ ਵੀ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸ ਮੌਕੇ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਲਲਿਤ ਸਕਲਾਨੀ,ਪਰਵਿੰਦਰ ਸਿੰਘ ਢੋਟ,ਕੰਵਰ ਇਕਬਾਲ ਸਿੰਘ,ਨਰਿੰਦਰ ਮੰਸੂ,ਗੌਰਵ ਕੰਡਾ,ਅਨਿਲ ਸ਼ੁਕਲਾ,ਮੈਡਮ ਹਰਪ੍ਰੀਤ ਕਪੂਰ, ਮਨਿੰਦਰ ਸਿੰਘ,ਸੁਖਵੰਤ ਸਿੰਘ ਪੱਡਾ,ਯਸ਼ਪਾਲ ਆਜ਼ਾਦ,ਰਾਜਵਿੰਦਰ ਧੰਨਾ,ਗੁਰਭੇਜ ਸਿੰਘ ਔਲਖ,ਅਮਰੀਕ ਸਿੰਘ ਢਿੱਲੋਂ,ਐਡਵੋਕੇਟ ਮਨਦੀਪ ਸਿੰਘ,ਸੁਖਦਰ ਸਿੰਘ ਰਿੰਕੂ,ਬਲਵਿੰਦਰ ਕੌਰ,ਨਰੇਸ਼ ਪੰਡਿਤ,ਜੀਵਨ ਵਾਲੀਆ,ਰਾਜਿੰਦਰ ਕੌੜਾ, ਇੰਦਰਜੀਤ ਸਿੰਘ,ਨਿੱਕੂ ਚਾਹਲ,ਨਾਮਦੇਵ ਨਾਮੀ, ਟੋਨੀ ਆਜ਼ਾਦ,ਰਣਜੀਤ ਸਿੰਘ,ਸੁਰਿੰਦਰ ਸ਼ਰਮਾ, ਸੁਖਵਿੰਦਰ ਸਾਗਰ,ਕੁਲਵਿੰਦਰ ਕੋਲੀਆਂਵਾਲ, ਸਤਨਾਮ ਸਿੰਘ,ਸੰਜੀਵ ਕੋਂਡਲ,ਸਮੀਰ ਸ਼ਰਮਾ, ਮਨਿੰਦਰ ਸਿੰਘ,ਗੁਰਪ੍ਰੀਤ ਸਿੰਘ ਸੋਨਾ,ਜਗਰੂਪ ਸਿੰਘ,ਹਰਬੰਸ ਸਿੰਘ ਵਾਲੀਆ,ਮਨਜੀਤ ਬਹਾਦੁਰ ਸਿੰਘ ਬਾਵਾ,ਗੁਰਪ੍ਰੀਤ ਸਿੰਘ ਬਾਵਾ,ਹਰਜੀਤ ਸਿੰਘ,ਮੁਲਖਰਾਜ,ਲਖਬੀਰ ਸਿੰਘ ਗੋਪੀ,ਵਿਜੈ ਅਰੋੜਾ,ਦੀਪਕ ਕੁਮਾਰ,ਯਾਕੂਬ ਅਲੀ,ਲਿਆਕਤ ਅਲੀ,ਬਲਵਿੰਦਰ ਮਸੀਹ,ਰਵੀ ਨਵਾ ਪਿੰਡ,ਗੋਬਿੰਦ ਸਿੰਘ,ਬਚਨ ਸਿੰਘ,ਕਰਨੈਲ ਸਿੰਘ ਘੁੰਮਣ,ਸਾਬਕਾ ਚੇਅਰਮੈਨ ਜਗਜੀਤ ਸਿੰਘ ਬਿੱਟੂ,ਬਾਬਾ ਬੱਲੀ ਜੀ ਤੇਲੂ ਕੁਟੀਆ,ਕਿਸਾਨ ਯੂਨੀਅਨ,ਆੜ੍ਹਤੀ ਯੂਨੀਅਨ,ਸ਼ੈਲਰ ਮਾਲਕ ਯੂਨੀਅਨ,ਮਜ਼ਦੂਰ ਯੂਨੀਅਨ ਅਤੇ ਹਜ਼ਾਰਾ ਦੀ ਗਿਣਤੀ ਵਿੱਚ ਧਾਰਮਿਕ, ਸਮਾਜਿਕ,ਰਾਜਨੀਤਿਕ ਅਤੇ ਆਪ ਦੇ ਵਰਕਰ ਸਾਥੀ ਹਾਜਿਰ ਸਨ।
ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਗੁਰਪਾਲ ਸਿੰਘ ਇੰਡੀਅਨ ਨੇ ਸੰਭਾਲਿਆ ਅਹੁਦਾ
B11 NEWS
0
Post a Comment