ਸੁਲਤਾਨਪੁਰ ਲੋਧੀ,4 ਅਕਤੂਬਰ (,ਲਾਡੀ,ਦੀਪ ਚੋਧਰੀ,ਉਪੀ ਚੋਧਰੀ)ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦ ਭਾਵ ਕਰਵਾਇਆ ਜਾ ਰਿਹਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਰਾਜੀਵ ਧੀਰ ਨੇ ਸਥਾਨਕ ਵਾਰਡ ਨੰਬਰ 6 ਦੇ ਮਹੱਲਾ ਧੀਰਾਂ ਵਿਖੇ ਪੱਕੀ ਗਲੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਸਾਰੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਰਾਣੇ ਧੜੇ ਨਾਲ ਸੰਬੰਧਿਤ ਨਗਰ ਕੌਂਸਲ ਦੇ ਪ੍ਰਧਾਨ ਅਤੇ ਉਹਨਾਂ ਦੇ ਸਾਥੀ ਕੌਂਸਲਰ ਇਸ ਦਾ ਸਿਹਰਾ ਆਪਣੇ ਸਿਰ ਲੈਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਸ਼ੁਰੂਆਤ ਮੌਕੇ ਦਿਨ ਚੜਦੇ ਹੀ ਰਾਣੇ ਧੜੇ ਦੇ ਕੌਂਸਲਰ ਤੇ ਸਮਰਥਕ ਫੋਟੋ ਖਿਚਵਾ ਕੇ ਨਗਰ ਦੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਕਿ ਵਿਕਾਸ ਕਾਰਜ ਉਹ ਕਰਵਾ ਰਹੇ ਹਨ ਜਦਕਿ ਇਸ ਵਿੱਚ ਕੋਈ ਵੀ ਸੱਚਾਈ ਨਹੀਂ ਹੈ। ਉਹਨਾਂ ਕਿਹਾ ਕਿ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਤੋਂ ਪਹਿਲਾਂ ਪਾਵਨ ਨਗਰੀ ਦੀਆਂ ਸਮੂਹ ਸੜਕਾਂ ਬਣ ਕੇ ਤਿਆਰ ਹੋ ਜਾਣਗੀਆਂ। ਇਸ ਮੌਕੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਦਿਨੇਸ਼ ਧੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਕਿਸੇ ਦੂਸਰੇ ਨੂੰ ਲੈਣ ਦਾ ਕੋਈ ਹੱਕ ਨਹੀਂ ਹੈ।
ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਜਤਿੰਦਰ ਸੇਠੀ ਤੇ ਗੁਰਵਿੰਦਰ ਕੌਰ, ਸਾਬਕਾ ਕੌਂਸਲਰ ਵਿੱਕੀ ਚੌਹਾਨ ਤੇ ਰਜਿੰਦਰ ਸਿੰਘ, ਪ੍ਰਧਾਨ ਸੁਰਿੰਦਰ ਸ਼ਿੰਦਾ, ਦੀਪਕ ਕੁਮਾਰ ਦੀਪੂ, ਛਿੰਦਰਪਾਲ ਆਦਿ ਵੀ ਹਾਜ਼ਰ ਸਨ।
ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਜਤਿੰਦਰ ਸੇਠੀ ਤੇ ਗੁਰਵਿੰਦਰ ਕੌਰ, ਸਾਬਕਾ ਕੌਂਸਲਰ ਵਿੱਕੀ ਚੌਹਾਨ ਤੇ ਰਜਿੰਦਰ ਸਿੰਘ, ਪ੍ਰਧਾਨ ਸੁਰਿੰਦਰ ਸ਼ਿੰਦਾ, ਦੀਪਕ ਕੁਮਾਰ ਦੀਪੂ, ਛਿੰਦਰਪਾਲ ਆਦਿ ਵੀ ਹਾਜ਼ਰ ਸਨ।
Post a Comment