ਕਪੂਰਥਲਾ, 1 ਅਕਤੂਬਰ( ਲਾਡੀ,ਦੀਪ ਚੋਧਰੀ ,ਉਪੀ ਚੋਧਰੀ,) ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ) ਦੀ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜ਼ਿਲ੍ਹਾ ਕਪੂਰਥਲਾ ਵਿੱਚ ਇਸ ਸਬੰਧੀ 99 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਵਿੱਚ ਐੱਸ.ਆਈ.ਆਰ.-2026 ਦੀ 100 ਫੀਸਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜਦਕਿ ਭੁਲੱਥ ਵਿੱਚ 99.14 ਫੀਸਦੀ, ਕਪੂਰਥਲਾ ਵਿੱਚ 99.92 ਫੀਸਦੀ ਅਤੇ ਫਗਵਾੜਾ ਵਿੱਚ 97.50 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।
ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਬਾਰੇ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਅਜੇ ਬਕਾਇਆ ਹੈ, ਉਨ੍ਹਾਂ ਮਾਮਲਿਆਂ ਵਿੱਚ ਬੂਥ ਲੈਵਲ ਅਫਸਰ ਖੁਦ ਵੋਟਰਾਂ ਨਾਲ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਸਿੱਧੇ ਉਨ੍ਹਾਂ ਤੋਂ ਪ੍ਰਾਪਤ ਕਰਨਗੇ। ਵੋਟਰਾਂ ਨੂੰ ਸੁਣਵਾਈ ਲਈ ਦਫ਼ਤਰਾਂ ਵਿੱਚ ਬੁਲਾਉਣ ਦੀ ਬਜਾਏ ਇਹ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰਾਂ ਨੂੰ ਜਿੱਥੇ ਲਾਗੂ ਹੋਵੇ, ਨਿੱਜੀ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰਾਂ ਵਿੱਚ ਜਾਣ ਤੋਂ ਰਾਹਤ ਮਿਲੇਗੀ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਬੂਥਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਸਬੰਧਤ ਵਿਧਾਨ ਸਭਾ ਹਲਕਿਆਂ ਵਿੱਚ ਕੁਝ ਕੰਮ ਅਜੇ ਬਾਕੀ ਹੈ, ਤਾਂ ਜੋ ਵੋਟਰਾਂ ਨੂੰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਉਨ੍ਹਾਂ ਦੇ ਸਵਾਲਾਂ ਤੇ ਚਿੰਤਾਵਾਂ ਦੇ ਹੱਲ ਲਈ ਰਾਜ ਭਰ ਵਿੱਚ ਜ਼ਿਲ੍ਹਾ ਚੋਣ ਅਫਸਰਾਂ ਅਤੇ ਚੋਣ ਰਜਿਸਟ੍ਰੇਸ਼ਨ ਅਫਸਰਾਂ ਦੇ ਦਫ਼ਤਰਾਂ ਵਿਖੇ ਹੈੱਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੂਥ ਲੈਵਲ ਅਫਸਰਾਂ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਜਿੱਥੇ ਵੀ ਲੋੜ ਹੋਵੇ, ਸਮੇਂ ਸਿਰ ਪ੍ਰਕਿਰਿਆ ਮੁਕੰਮਲ ਕਰਨ ਲਈ ਲੋੜੀਂਦੇ ਦਸਤਾਵੇਜ਼ ਅਤੇ ਜਾਣਕਾਰੀ ਮੁਹੱਈਆ ਕਰਵਾਉਣ।
ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ।

Post a Comment