ਸੁਲਤਾਨਪੁਰ ਲੋਧੀ, 1 ਅਕਤੂਬਰ , ਲਾਡੀ,( ਦੀਪ ਚੋਧਰੀ,ਉਪੀ ਚੋਧਰੀ)ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਸਟਾਰ ਟਰੇਡਿੰਗ ਕੰਪਨੀ ਦੀ ਢੇਰੀ ਤੇ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਨੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਉਹਨਾਂ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਸਮੇਂ ਸਿਰ ਕਰਵਾਇਆ ਜਾਵੇਗਾ ਤਾਂ ਜੋ ਕਿਸੇ ਤਰਾਂ ਦੀ ਕੋਈ ਵੀ ਮੁਸ਼ਕਿਲ ਨਾ ਖੜੀ ਹੋਵੇ। ਉਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਇਸ ਮੌਕੇ ਜਰੂਰੀ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਉਹਨਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਆਕਾਸ਼ਦੀਪ ਸਿੰਘ, ਐਸ ਡੀ ਐਮ ਜਸਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਰਣਜੀਤ ਸਿੰਘ, ਆਪ ਦੇ ਮੀਡੀਆ ਇੰਚਾਰਜ ਜਤਿੰਦਰਜੀਤ ਸਿੰਘ, ਆੜਤੀ ਬਲਦੇਵ ਸਿੰਘ ਮੰਗਾ, ਸਤਪਾਲ ਮਦਾਨ ਖਜਾਨਚੀ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਰਾਮ ਸਿੰਘ ਸਰਪੰਚ ਪਰਮਜੀਤ ਪੁਰ, ਸੋਨੂੰ ਰਾਮੇ, ਸਤਪਾਲ ਮਨਚੰਦਾ, ਉਮਾ ਦੱਤ ਸ਼ਰਮਾ, ਪ੍ਰਕਾਸ਼ ਸਿੰਘ, ਇੰਸਪੈਕਟਰ ਮਨਪ੍ਰੀਤ ਸਿੰਘ, ਗੌਰਵ ਧੀਰ, ਕ੍ਰਿਸ਼ਨ ਬਲਦੇਵ ਅਰੋੜਾ, ਬਲਜਿੰਦਰ ਸਿੰਘ ਨੰਡਾ, ਨੰਬਰਦਾਰ ਮਨਜੀਤ ਸਿੰਘ, ਮਾਧਵ ਗੁਪਤਾ, ਨੀਰਜ ਸ਼ਰਮਾ, ਬਖਸ਼ੀ ਸਿੰਘ ਮਾਸਟਰ, ਅਵਿਨਾਸ਼ ਖੁਰਾਨਾ ਅਤੇ ਵੱਖ ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜਰ ਸਨ।
ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਨਾਲ ਐਸ ਡੀ ਐਮ ਜਸਜੀਤ ਸਿੰਘ, ਆਪ ਆਗੂ ਤੇ ਵਰਕਰ।
ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਆਪ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਨਾਲ ਐਸ ਡੀ ਐਮ ਜਸਜੀਤ ਸਿੰਘ, ਆਪ ਆਗੂ ਤੇ ਵਰਕਰ।
Post a Comment