ਸੁਲਤਾਨਪੁਰ ਲੋਧੀ, 9 ਅਕਤੂਬਰ (ਲਾਡੀ ਦੀਪ ਚੋਧਰੀ,ਉਠੀ ਚੋਧਰੀ)– ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਵਰੋਸਾਏ ਮਹਾਨ ਤਪੱਸਵੀ ਅਤੇ ਬ੍ਰਹਮਗਿਆਨੀ ਭਾਈ ਲਾਲੂ ਜੀ ਸਮੇਤ ਹੋਰ ਮਹਾਂਪੁਰਸ਼ਾਂ ਦੀ ਪਾਵਨ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਚੱਲ ਰਹੇ ਸਾਲਾਨਾ ਅੱਸੂ ਦੀ ਮੱਸਿਆ ਦੇ ਜੋੜ ਮੇਲੇ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬਾਨ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਪੂਰਾ ਇਲਾਕਾ ਗੁਰਬਾਣੀ ਦੇ ਜਾਪ ਅਤੇ ਸਤਿਗੁਰੂ ਸਾਹਿਬ ਦੀ ਮਹਿਮਾ ਨਾਲ ਗੂੰਜ ਉੱਠਿਆ।
ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਤੋਂ ਹੋਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਜਥੇਦਾਰ ਬਲਦੇਵ ਸਿੰਘ ਕਲਿਆਣ ਵੱਲੋਂ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਸ਼ੋਭਿਤ ਕੀਤਾ ਗਿਆ। ਭਾਈ ਸੰਦੀਪ ਸਿੰਘ ਹੈੱਡ ਗ੍ਰੰਥੀ ਵੱਲੋਂ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸੰਗਤਾਂ ਨੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਦਿਆਂ ਗੁਰਬਾਣੀ ਦਾ ਜਾਪ ਕੀਤਾ।
ਨਗਰ ਦੀ ਪਰਿਕਰਮਾ ਦੌਰਾਨ ਥਾਂ-ਥਾਂ ਹੋਇਆ ਨਿੱਘਾ ਸਵਾਗਤ
ਨਗਰ ਕੀਰਤਨ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੋਂ ਆਰੰਭ ਹੋ ਕੇ ਡੱਲਾ ਦੀ ਦਾਣਾ ਮੰਡੀ ਅਤੇ ਨਗਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਪੁਰਾਣੀ ਬਾਉਲੀ ਸੋਢੀਆਂ ਅਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਪਹੁੰਚਿਆ। ਇਸ ਤੋਂ ਬਾਅਦ ਨਗਰ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਮੁੜ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਪਹੁੰਚ ਕੇ ਸੰਪੰਨ ਹੋਇਆ।
ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਚੇਅਰਮੈਨ ਸੱਜਣ ਸਿੰਘ ਚੀਮਾ, ਇਲਾਕੇ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪੁੱਜੀਆਂ ਸੰਗਤਾਂ ਨੇ ਵੀ ਨਗਰ ਕੀਰਤਨ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਵੱਖ-ਵੱਖ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਨੌਜਵਾਨ ਸਭਾ ਡੱਲਾ, ਨੌਜਵਾਨ ਸਭਾ ਰਾਮਪੁਰ ਜਗੀਰ ਅਤੇ ਹੋਰ ਜਥਿਆਂ ਵੱਲੋਂ ਸੇਵਾ ਨਿਭਾਈ ਗਈ।
ਨਗਰ ਕੀਰਤਨ ਦੌਰਾਨ ਮੀਰੀ-ਪੀਰੀ ਗਤਕਾ ਅਖਾੜਾ ਸੁਲਤਾਨਪੁਰ ਲੋਧੀ ਦੇ ਸਿੰਘਾਂ ਵੱਲੋਂ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਸਿੱਖ ਮਾਰਸ਼ਲ ਕਲਾ ਦੇ ਪ੍ਰਦਰਸ਼ਨ ਨੇ ਸੰਗਤਾਂ ਦਾ ਧਿਆਨ ਖਿੱਚਿਆ ਅਤੇ ਨੌਜਵਾਨਾਂ ਨੂੰ ਸਿੱਖ ਵਿਰਸੇ, ਬਹਾਦਰੀ ਅਤੇ ਸਵੈ-ਰੱਖਿਆ ਦੀ ਪਰੰਪਰਾ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਇਸ ਤੋਂ ਇਲਾਵਾ ਨੌਜਵਾਨ ਸਭਾ ਡੱਲਾ ਦੀਆਂ ਸੰਗਤਾਂ ਵੱਲੋਂ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕੀਤਾ ਗਿਆ। ਗੁਰਦੁਆਰਾ ਬਾਉਲੀ ਸਾਹਿਬ ਦੇ ਰਾਗੀ ਜਥਿਆਂ ਅਤੇ ਡੱਲਾ ਸਾਹਿਬ ਦੀਆਂ ਬੀਬੀਆਂ ਵੱਲੋਂ ਵੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪੂਰੇ ਨਗਰ ਵਿੱਚ ਧਾਰਮਿਕ ਮਾਹੌਲ ਬਣਿਆ ਰਿਹਾ।
ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਪਿੰਡਾਂ ਦੀਆਂ ਸੰਗਤਾਂ ਵੱਲੋਂ ਲੰਗਰ ਲਗਾਏ ਗਏ। ਗੁਰਦੁਆਰਾ ਛੇਵੀਂ ਪਾਤਸ਼ਾਹੀ ਮਾਤਾ ਦਮੋਦਰੀ ਜੀ ਵਿਖੇ ਸੰਤ ਬਾਬਾ ਜੱਗਾ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਜਲੇਬੀਆਂ, ਖੀਰ ਅਤੇ ਹੋਰ ਪਕਵਾਨਾਂ ਦੇ ਲੰਗਰ ਵਰਤਾਏ ਗਏ। ਇਸੇ ਤਰ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦਾਣਾ ਮੰਡੀ ਦੇ ਨੇੜੇ ਲੰਗਰ ਲਗਾਇਆ ਗਿਆ।
ਵੱਖ-ਵੱਖ ਥਾਵਾਂ ’ਤੇ ਸੇਵਾਦਾਰਾਂ ਨੇ ਸ਼ਰਧਾ ਨਾਲ ਸੇਵਾ ਨਿਭਾਈ। ਸੰਗਤਾਂ ਵੱਲੋਂ ਲੰਗਰ ਛਕਣ ਦੇ ਨਾਲ-ਨਾਲ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਸੰਗਤਾਂ ਨੂੰ ਭਾਈ ਲਾਲੂ ਜੀ ਦੇ ਸਾਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਰਬੱਤ ਦੇ ਭਲੇ ਲਈ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ।
ਇਸ ਪਾਵਨ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਚੇਅਰਮੈਨ ਸੱਜਣ ਸਿੰਘ ਚੀਮਾ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਸਾਬਕਾ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ, ਜਥੇ ਹਰਜਿੰਦਰ ਸਿੰਘ ਵਿਰਕ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਐਡੀਸ਼ਨਲ ਹੈੱਡ ਗ੍ਰੰਥੀ ਗੁਰਦੁਆਰਾ ਬੇਰ ਸਾਹਿਬ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ, ਬੀਬੀ ਬਲਜੀਤ ਕੌਰ ਕਮਾਲਪੁਰ, ਸਾਬਕਾ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਰਿੰਦਰ ਸਿੰਘ ਖਿੰਡਾ, ਰਾਮ ਸਿੰਘ ਸਰਪੰਚ, ਅਮਰਜੀਤ ਸਿੰਘ ਬਰਾੜ ਸੁਪਰਵਾਈਜ਼ਰ, ਹਰਪਾਲ ਸਿੰਘ ਇੰਸਪੈਕਟਰ, ਰਣਜੀਤ ਸਿੰਘ ਰਾਣਾ, ਬਾਬਾ ਜਸਪਾਲ ਸਿੰਘ ਨੀਲਾ ਸੁਲਤਾਨਪੁਰ ਲੋਧੀ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਜਸਪਾਲ ਸਿੰਘ ਬਲਾਕ ਪ੍ਰਧਾਨ, ਲਖਵਿੰਦਰ ਸਿੰਘ ਸੰਧਾ ਪ੍ਰਧਾਨ, ਹਰਵਿੰਦਰ ਸਿੰਘ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਇਕਬਾਲ ਸਿੰਘ, ਬਲਦੇਵ ਸਿੰਘ ਮੰਗਾ ਆੜ੍ਹਤੀ ਆਗੂ, ਸਤਪਾਲ ਮਦਾਨ ਆੜ੍ਹਤੀ, ਸੋਨੂੰ ਰਾਮੇ ਆੜ੍ਹਤੀ ਆਗੂ, ਬਲਦੇਵ ਸਿੰਘ, ਡਾਕਟਰ ਪੰਨਾ ਡੱਲਾ, ਸਰਬਜੀਤ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ ਡਡਵਿੰਡੀ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਸੰਦੀਪ ਸਿੰਘ ਹੈੱਡ ਗ੍ਰੰਥੀ, ਭਾਈ ਬਖਸ਼ੀਸ਼ ਸਿੰਘ ਆਹਲੀ ਅਤੇ ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਇਸ ਤੋਂ ਇਲਾਵਾ ਨਗਰ ਕੀਰਤਨ ਵਿੱਚ ਬਾਬਾ ਜੱਗਾ ਸਿੰਘ, ਨਰਿੰਦਰ ਸਿੰਘ ਖਿੰਡਾ, ਹਰਜਿੰਦਰ ਸਿੰਘ ਵਿਰਕ, ਜਥੇਦਾਰ ਹਰਜਿੰਦਰ ਸਿੰਘ ਲਾਡੀ, ਰਣਜੀਤ ਸਿੰਘ ਠੱਟਾ, ਪ੍ਰਿੰਸੀਪਲ ਸੁਰਜੀਤ ਸਿੰਘ, ਜਥੇ ਇੰਦਰ ਸਿੰਘ, ਹਰਪ੍ਰਿਤਪਾਲ ਸਿੰਘ ਵਿਰਕ, ਅੰਮ੍ਰਿਤਪਾਲ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ, ਪਰਮਜੀਤ ਸਿੰਘ ਪੱਕੇ ਕੋਠੇ ਜ਼ਿਲ੍ਹਾ ਮੀਤ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਅਤੇ ਨੌਜਵਾਨ ਸਭਾ ਦੇ ਆਗੂ ਬੱਬੂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Post a Comment