ਸੁਲਤਾਨਪੁਰ ਲੋਧੀ, 16 ਅਕਤੂਬਰ (ਲਾਡੀ, ਦੀਪ ਚੋਧਰੀ, ੳਪੀ ਚੋਧਰੀ): ਲੋਕਤੰਤਰ ਦੇ ਚੌਥੇ ਥੰਮ ਪ੍ਰੈਸ , ਅਤੇ ਪੱਤਰਕਾਰ ਭਾਈਚਾਰੇ ਦੀ ਆਜ਼ਾਦੀ ਅਤੇ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਸਮਾਜ ਸੇਵੀ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਬੀਤੇ ਦਿਨੀਂ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੌਰਾਨ ਤਲਵੰਡੀ ਚੌਧਰੀਆਂ ਵਿਖੇ ਰੋਸ ਮਾਰਚ ਦੀ ਕਵਰੇਜ ਕਰ ਰਹੇ ਪੱਤਰਕਾਰ ਬਿਕਰਮਪਾਲ ਸਿੰਘ ਵਿੱਕੀ ਨਾਲ ਕਥਿਤ ਹੱਥੋਪਾਈ ਹੋਣ ਅਤੇ ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ਾਂ ਨੇ ਪੱਤਰਕਾਰ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਕਰ ਦਿੱਤਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਮੁਕੰਮਲ ਬਾਈਕਾਟ ਦਾ ਮਤਾ ਪਾਸ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਪੱਤਰਕਾਰ ਨਾਲ ਕਥਿਤ ਬਦਸਲੂਕੀ ਦੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਤਲਵੰਡੀ ਚੌਧਰੀਆਂ ਵਿੱਚ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਜਾ ਰਿਹਾ ਸੀ ਅਤੇ ਬੰਦ ਨੂੰ ਸਫ਼ਲ ਬਣਾਉਣ ਲਈ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਸੀ। ਇਸੇ ਦੌਰਾਨ ਇੱਕ ਦੁਕਾਨ ਖੁੱਲ੍ਹੀ ਹੋਣ ਸਬੰਧੀ ਕਵਰੇਜ ਕਰ ਰਹੇ ਪੱਤਰਕਾਰ ਬਿਕਰਮਪਾਲ ਸਿੰਘ ਵਿੱਕੀ ਨਾਲ ਕਥਿਤ ਤੌਰ ’ਤੇ ਧੱਕਾ-ਮੁੱਕੀ ਕੀਤੀ ਗਈ। ਦੋਸ਼ ਹੈ ਕਿ ਜਦੋਂ ਪੱਤਰਕਾਰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦਿਆਂ ਘਟਨਾਕ੍ਰਮ ਦੀ ਵੀਡੀਓਗ੍ਰਾਫੀ ਕਰ ਰਹੇ ਸਨ ਤਾਂ ਦੁਕਾਨਦਾਰ ਵੱਲੋਂ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ।
ਇਸ ਘਟਨਾ ਤੋਂ ਬਾਅਦ ਪੱਤਰਕਾਰ ਵੱਲੋਂ ਥਾਣਾ ਤਲਵੰਡੀ ਚੌਧਰੀਆਂ ਵਿਖੇ ਦਰਖਾਸਤ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਪਰ ਪੱਤਰਕਾਰ ਭਾਈਚਾਰੇ ਵੱਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਵਿੱਚ ਢੁਕਵੀਂ ਕਾਰਵਾਈ ਕਰਨ ਦੀ ਬਜਾਏ ਉੱਥੇ ਮੌਜੂਦ ਅਧਿਕਾਰੀਆਂ ਵੱਲੋਂ ਉਲਟਾ ਪੱਤਰਕਾਰਾਂ ਨੂੰ ਹੀ ਗਲਤ ਠਹਿਰਾਇਆ ਗਿਆ। ਇਸ ਰਵੱਈਏ ਨੇ ਮਾਮਲੇ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਪੱਤਰਕਾਰ ਭਾਈਚਾਰੇ ਦਾ ਕਹਿਣਾ ਹੈ ਕਿ ਜੇਕਰ ਆਪਣੀ ਡਿਊਟੀ ਨਿਭਾਉਂਦੇ ਪੱਤਰਕਾਰ ਹੀ ਸੁਰੱਖਿਅਤ ਨਹੀਂ ਹਨ ਅਤੇ ਉਨ੍ਹਾਂ ਦੀ ਸ਼ਿਕਾਇਤ ’ਤੇ ਨਿਰਪੱਖ ਕਾਰਵਾਈ ਨਹੀਂ ਹੁੰਦੀ ਤਾਂ ਇਹ ਪੱਤਰਕਾਰੀ ਦੀ ਆਜ਼ਾਦੀ ਅਤੇ ਲੋਕਤੰਤਰਿਕ ਪ੍ਰਣਾਲੀ ਲਈ ਚਿੰਤਾਜਨਕ ਹੈ।
ਪੱਤਰਕਾਰ ਭਾਈਚਾਰੇ ਦੀ ਵਿਸ਼ੇਸ਼ ਮੀਟਿੰਗ, ਪੁਲਿਸ ਬਾਈਕਾਟ ਦਾ ਮਤਾ ਪਾਸ
ਇਸ ਮਾਮਲੇ ਸਬੰਧੀ ਅੱਜ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਦੀਪਕ ਧੀਰ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਹੋਈ। ਮੀਟਿੰਗ ਦੌਰਾਨ ਸਮੂਹ ਪੱਤਰਕਾਰ ਭਾਈਚਾਰੇ ਨੇ ਪੱਤਰਕਾਰ ਬਿਕਰਮਪਾਲ ਸਿੰਘ ਵਿੱਕੀ ਨਾਲ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ।
ਮੀਟਿੰਗ ਵਿੱਚ ਪੱਤਰਕਾਰਾਂ ਨੇ ਕਿਹਾ ਕਿ ਪੱਤਰਕਾਰ ਸਮਾਜ ਦਾ ਸ਼ੀਸ਼ਾ ਹੁੰਦੇ ਹਨ ਅਤੇ ਆਪਣੀ ਕਲਮ, ਕੈਮਰੇ ਤੇ ਖ਼ਬਰਾਂ ਰਾਹੀਂ ਲੋਕਾਂ ਦੀ ਆਵਾਜ਼ ਪ੍ਰਸ਼ਾਸਨ ਅਤੇ ਸਰਕਾਰ ਤੱਕ ਪਹੁੰਚਾਉਂਦੇ ਹਨ। ਪੱਤਰਕਾਰਾਂ ਦਾ ਕੰਮ ਘਟਨਾਵਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਹੈ। ਇਸ ਲਈ ਉਨ੍ਹਾਂ ਨੂੰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਣ ਸਮੇਂ ਸੁਰੱਖਿਆ ਅਤੇ ਸਨਮਾਨ ਮਿਲਣਾ ਚਾਹੀਦਾ ਹੈ। ਕਵਰੇਜ ਕਰਦੇ ਪੱਤਰਕਾਰ ਨਾਲ ਕਥਿਤ ਧੱਕਾ-ਮੁੱਕੀ ਹੋਣਾ ਅਤੇ ਫਿਰ ਉਸ ਦੀ ਸ਼ਿਕਾਇਤ ’ਤੇ ਕਾਰਵਾਈ ਨਾ ਹੋਣ ਦੇ ਦੋਸ਼ ਬੇਹੱਦ ਗੰਭੀਰ ਹਨ।
ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੁਲਿਸ ਪ੍ਰਸ਼ਾਸਨ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਗਿਆ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਪੱਤਰਕਾਰ ਨਾਲ ਕਥਿਤ ਬਦਸਲੂਕੀ ਕਰਨ ਵਾਲੀ ਧਿਰ ਵਿਰੁੱਧ ਨਿਰਪੱਖ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਕੀਤੀ ਜਾਵੇ। ਨਾਲ ਹੀ ਪੱਤਰਕਾਰਾਂ ਪ੍ਰਤੀ ਕਥਿਤ ਪੱਖਪਾਤੀ ਰਵੱਈਏ ਨੂੰ ਬਦਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਗਈ। ਪੱਤਰਕਾਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਇਨਸਾਫ਼ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪੁਲਿਸ ਤੇ ਪੱਤਰਕਾਰਾਂ ਦਾ ਰਿਸ਼ਤਾ ਸਹਿਯੋਗ ਦਾ, ਟਕਰਾਅ ਦਾ ਨਹੀਂ
ਮੀਟਿੰਗ ਵਿੱਚ ਇਹ ਗੱਲ ਵੀ ਉਭਾਰ ਕੇ ਰੱਖੀ ਗਈ ਕਿ ਪੁਲਿਸ ਪ੍ਰਸ਼ਾਸਨ ਅਤੇ ਪੱਤਰਕਾਰ ਭਾਈਚਾਰੇ ਦਾ ਰਿਸ਼ਤਾ ਆਪਸੀ ਸਹਿਯੋਗ, ਭਰੋਸੇ ਅਤੇ ਸਾਂਝੀ ਜ਼ਿੰਮੇਵਾਰੀ ’ਤੇ ਆਧਾਰਿਤ ਹੋਣਾ ਚਾਹੀਦਾ ਹੈ। ਪੁਲਿਸ ਨੂੰ ਵੀ ਕਈ ਮੌਕਿਆਂ ’ਤੇ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ, ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਤੱਥ ਸਾਹਮਣੇ ਲਿਆਉਣ ਅਤੇ ਜਨਤਕ ਜਾਗਰੂਕਤਾ ਪੈਦਾ ਕਰਨ ਲਈ ਮੀਡੀਆ ਦੇ ਸਹਿਯੋਗ ਦੀ ਲੋੜ ਪੈਂਦੀ ਹੈ। ਪੱਤਰਕਾਰ ਵੀ ਲੋਕ ਹਿੱਤ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪ੍ਰਸ਼ਾਸਨ ਨਾਲ ਤਾਲਮੇਲ ਬਣਾ ਕੇ ਕੰਮ ਕਰਦੇ ਹਨ।
ਪਰ ਜੇਕਰ ਪੱਤਰਕਾਰਾਂ ਨਾਲ ਬਦਸਲੂਕੀ ਦੀਆਂ ਘਟਨਾਵਾਂ ਵਾਪਰਨ ਅਤੇ ਸ਼ਿਕਾਇਤ ਕਰਨ ’ਤੇ ਉਨ੍ਹਾਂ ਨੂੰ ਹੀ ਗਲਤ ਠਹਿਰਾਉਣ ਦਾ ਪ੍ਰਭਾਵ ਪੈਦਾ ਹੋਵੇ ਤਾਂ ਇਹ ਆਪਸੀ ਭਰੋਸੇ ਨੂੰ ਨੁਕਸਾਨ ਪਹੁੰਚਾਉਂਦਾ ਹੈ। ਪੱਤਰਕਾਰ ਭਾਈਚਾਰੇ ਨੇ ਸਪੱਸ਼ਟ ਕੀਤਾ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਦੇ ਹੱਕ ਵਿੱਚ ਹਨ, ਪਰ ਸਹਿਯੋਗ ਦਾ ਮਤਲਬ ਇਹ ਨਹੀਂ ਕਿ ਪੱਤਰਕਾਰਾਂ ਦੀ ਸੁਰੱਖਿਆ, ਸਨਮਾਨ ਅਤੇ ਪੇਸ਼ੇਵਰ ਆਜ਼ਾਦੀ ਨਾਲ ਸਮਝੌਤਾ ਕਰ ਲਿਆ ਜਾਵੇ।
ਪੱਤਰਕਾਰੀ ਦੀ ਆਜ਼ਾਦੀ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ
ਮੀਟਿੰਗ ਦੌਰਾਨ ਪੱਤਰਕਾਰੀ ਦੀ ਆਜ਼ਾਦੀ ਅਤੇ ਮੀਡੀਆ ਦੀ ਨਿਰਪੱਖ ਭੂਮਿਕਾ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਗਿਆ। ਪੱਤਰਕਾਰਾਂ ਨੇ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਦੀ ਆਜ਼ਾਦੀ ਬੇਹੱਦ ਅਹਿਮ ਹੈ ਅਤੇ ਪੱਤਰਕਾਰਾਂ ਨੂੰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦੇ ਸਮੇਂ ਕਾਨੂੰਨ ਅਨੁਸਾਰ ਕੰਮ ਕਰਨ ਦੀ ਆਜ਼ਾਦੀ ਅਤੇ ਸੁਰੱਖਿਆ ਮਿਲਣੀ ਚਾਹੀਦੀ ਹੈ। ਕਿਸੇ ਵੀ ਵਿਅਕਤੀ ਜਾਂ ਧਿਰ ਨੂੰ ਪੱਤਰਕਾਰ ਨਾਲ ਧੱਕਾ-ਮੁੱਕੀ ਕਰਨ ਜਾਂ ਉਸ ਦੀ ਕਵਰੇਜ ਵਿੱਚ ਗ਼ੈਰਕਾਨੂੰਨੀ ਰੁਕਾਵਟ ਪਾਉਣ ਦਾ ਹੱਕ ਨਹੀਂ ਹੈ।
ਪੱਤਰਕਾਰ ਭਾਈਚਾਰੇ ਨੇ ਸੁਪਰੀਮ ਕੋਰਟ ਵੱਲੋਂ ਪ੍ਰੈੱਸ ਦੀ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਸਬੰਧੀ ਸਥਾਪਿਤ ਸਿਧਾਂਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਤਰਕਾਰੀ ਦੀ ਆਜ਼ਾਦੀ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ। ਪੱਤਰਕਾਰਾਂ ਨੇ ਜ਼ੋਰ ਦਿੱਤਾ ਕਿ ਪੱਤਰਕਾਰੀ ਦੀ ਆਜ਼ਾਦੀ ਦੀ ਰੱਖਿਆ ਕਰਨਾ ਅਤੇ ਪੱਤਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਸੁਰੱਖਿਅਤ ਮਾਹੌਲ ਦੇਣਾ ਸਾਰੀਆਂ ਸਬੰਧਤ ਧਿਰਾਂ ਦੀ ਜ਼ਿੰਮੇਵਾਰੀ ਹੈ।
ਪੱਤਰਕਾਰਾਂ ਨੇ ਕਿਹਾ ਕਿ ਚੌਥੇ ਥੰਮ੍ਹ ਦੀ ਆਵਾਜ਼ ਨੂੰ ਦਬਾਉਣ ਜਾਂ ਪੱਤਰਕਾਰਾਂ ਨੂੰ ਡਰਾ ਕੇ ਉਨ੍ਹਾਂ ਦੀ ਕਵਰੇਜ ਰੋਕਣ ਦੀ ਕਿਸੇ ਵੀ ਕੋਸ਼ਿਸ਼ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਤਲਵੰਡੀ ਚੌਧਰੀਆਂ ਦੀ ਘਟਨਾ ਵਿੱਚ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਪੱਤਰਕਾਰ ਭਾਈਚਾਰੇ ਦਾ ਭਰੋਸਾ ਬਹਾਲ ਕੀਤਾ ਜਾਵੇ।
ਇਸ ਮੌਕੇ ਪ੍ਰਧਾਨ ਦੀਪਕ ਧੀਰ, ਜਨਰਲ ਸਕੱਤਰ ਲਖਵੀਰ ਸਿੰਘ ਲੱਖੀ, ਕੈਸ਼ੀਅਰ ਸਿਮਰਨਜੀਤ ਸੰਧੂ, ਚੇਅਰਮੈਨ ਸਤਪਾਲ ਕਾਲਾ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਲਾਡੀ, ਮੀਤ ਪ੍ਰਧਾਨ ਅਸ਼ਵਨੀ ਕੁਮਾਰ, ਕਾਰਜਕਾਰੀ ਪ੍ਰਧਾਨ ਵਰੁਣ ਸ਼ਰਮਾ, ਜਗਜੀਤ ਸਿੰਘ ਧੰਜੂ, ਬਿਕਰਮਪਾਲ ਸਿੰਘ ਵਿੱਕੀ, ਬਲਵਿੰਦਰ ਸਿੰਘ ਧਾਲੀਵਾਲ, ਚਰਨਜੀਤ ਸਿੰਘ ਢਿੱਲੋਂ, ਨਰੇਸ਼ ਕੁਮਾਰ ਹੈਪੀ, ਰਣਜੀਤ ਸਿੰਘ ਚੰਦੀ, ਪਰਸਨ ਲਾਲ ਭੋਲਾ, ਦੀਪਕ ਕੁਮਾਰ, ਪਰਮਜੀਤ ਸਿੰਘ ਡਡਵਿੰਡੀ, ਤਰਸੇਮ ਸਿੰਘ ਥਿੰਦ, ਕੁਲਵੰਤ ਸਿੰਘ ਨੂਰੋਵਾਲ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਦੇਵ ਸਿੰਘ ਝੰਡ, ਜਸਵਿੰਦਰ ਸਿੰਘ ਅਤੇ ਪ੍ਰਦੀਪ ਸਿੰਘ ਸਮੇਤ ਹੋਰ ਪੱਤਰਕਾਰ ਸਾਥੀ ਹਾਜ਼ਰ ਸਨ।

Post a Comment