ਸੁਲਤਾਨਪੁਰ ਲੋਧੀ, 23 ਅਕਤੂਬਰ (ਲਾਡੀ, ਦੀਪ ਚੋਧਰੀ, ੳਪੀ ਚੋਧਰੀ) : ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਚੋਣ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਖ਼ਿਲਾਫ਼ ਤਲਵੰਡੀ ਚੌਕ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ ਗਿਆ। ਇਸ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਪੈਦਲ ਮਾਰਚ ਕਰਦਿਆਂ ਤਹਿਸੀਲਦਾਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ-ਪੱਤਰ ਸੌਂਪਿਆ। ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐੱਸ.ਆਈ.ਆਰ. ਦੀ ਪ੍ਰਕਿਰਿਆ ਰੱਦ ਕਰਨ ਅਤੇ ਵੋਟਰਾਂ ਦੇ ਜਮਹੂਰੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂ ’ਤੇ ਕਿਸੇ ਵੀ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਜਮਹੂਰੀ ਪ੍ਰਣਾਲੀ ਦਾ ਅਹਿਮ ਹਿੱਸਾ ਹੈ ਅਤੇ ਇਸ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਆਗੂਆਂ ਨੇ ਮੰਗ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਚਲਾਈ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਂ ਗਲਤੀ ਨਾਲ ਸੂਚੀ ਵਿੱਚੋਂ ਨਾ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਨਾਂ ਗਲਤ ਢੰਗ ਨਾਲ ਕੱਟਿਆ ਗਿਆ ਹੈ ਤਾਂ ਉਸ ਨੂੰ ਆਪਣਾ ਪੱਖ ਰੱਖਣ ਅਤੇ ਹੱਕ ਮੁੜ ਹਾਸਲ ਕਰਨ ਦਾ ਪੂਰਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।
ਬੁਲਾਰਿਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ, ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਵਿੱਚ ਤਬਦੀਲੀ ਕਰਨ ਅਤੇ ਚੋਣ ਪ੍ਰਣਾਲੀ ਵਿੱਚ ਲੋੜੀਂਦੇ ਸੁਧਾਰ ਲਿਆਉਣ ਦੀ ਮੰਗ ਵੀ ਕੀਤੀ। ਉਨ੍ਹਾਂ 3 ਅਕਤੂਬਰ ਨੂੰ ਮਹਿਲਾ ਪੱਤਰਕਾਰਾਂ ਨਾਲ ਕਥਿਤ ਦੁਰਵਿਹਾਰ ਅਤੇ ਵਿਦਿਆਰਥੀਆਂ ਤੇ ਨੌਜਵਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਨੂੰ ਨਿਡਰ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ ਦਾ ਹੱਕ ਮਿਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਹੋਰ ਜਨਤਕ ਜਥੇਬੰਦੀਆਂ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਇਕਜੁੱਟ ਹਨ ਅਤੇ ਇਨ੍ਹਾਂ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਫ਼ੈਸਲੇ ਦਾ ਜਥੇਬੰਦਕ ਤੌਰ ’ਤੇ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਮੰਗਾਂ ਦਾ ਜਲਦੀ ਨਿਪਟਾਰਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੇ ਵੋਟ ਦੇ ਅਧਿਕਾਰ ਅਤੇ ਜਮਹੂਰੀ ਆਜ਼ਾਦੀਆਂ ਦੀ ਰਾਖੀ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਮਲਕੀਤ ਸਿੰਘ ਸ਼ੇਰਪੁਰ ਸੱਧਾ, ਮਾਸਟਰ ਚਰਨ ਸਿੰਘ, ਜਸਵਿੰਦਰ ਸਿੰਘ ਟਿੱਬਾ, ਹਰਮਿੰਦਰ ਸਿੰਘ ਨੰਬਰਦਾਰ ਟਿੱਬਾ, ਮਹਿੰਗਾ ਸਿੰਘ, ਸੁਰਜੀਤ ਸਿੰਘ ਨਵਾਂ ਠੱਠਾ, ਹਰਬੰਸ ਸਿੰਘ, ਅਜੈਬ ਸਿੰਘ ਚੱਕ ਕੋਟਲਾ, ਪਵਨ ਕੁਮਾਰ ਕਾਲੀਆ, ਬਲਦੇਵ ਸਿੰਘ, ਸੁੱਚਾ ਸਿੰਘ ਮਿਰਜ਼ਾਪੁਰ, ਨਿਰਮਲ ਸਿੰਘ ਸ਼ੇਰਪੁਰ ਸੱਧਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਅਮਰੀਕ ਸਿੰਘ ਮਸੀਤਾਂ, ਕਸ਼ਮੀਰਾ ਸਿੰਘ ਭੰਡਾਲ, ਪਰਮਿੰਦਰ ਸਿੰਘ, ਸੁਖਦੇਵ ਸਿੰਘ, ਹਰਬੰਸ ਲਾਲ ਕੰਡਾ ਅਤੇ ਹਰਨੇਕ ਸਿੰਘ ਚਲੱਧਾ ਸਮੇਤ ਵੱਖ-ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਹਾਜ਼ਰ ਸਨ।

Post a Comment