5. ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਇਨਾਮਾਂ ਦੀ ਵੰਡ ਕਰਦੇ ਹੋਏ ਆਪਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਨਾਲ ਪ੍ਰਧਾਨ ਰਾਜੀਵ ਧੀਰ ਅਤੇ ਹੋਰ।

ਸੁਲਤਾਨਪੁਰ ਲੋਧੀ, 24 ਨਵੰਬਰ (ਲਾਡੀ ਦੀਪ ਚੋਧਰੀ, ੳਪੀ ਚੋਧਰੀ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਵਿਧਾਨ ਸਭਾ ਹਲ਼ਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰਜੁਨਾ ਐਵਾਰਡੀ ਅੰਤਰਰਾਸ਼ਟਰੀ ਖਿਡਾਰੀ ਸਰਦਾਰ ਸੱਜਣ ਸਿੰਘ ਚੀਮਾ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਸਮੂਹ ਇਲਾਕਾ ਨਿਵਾਸੀਆਂ, ਆੜ੍ਹਤੀਆਂ, ਐਨ.ਆਰ.ਆਈ ਵੀਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਸੂਬਾ ਪੱਧਰੀ ਵਿਸ਼ਾਲ ਕਬੱਡੀ ਕੱਪ ਵਿਚ ਇਸ ਵਾਰ ਖੇਡ ਪ੍ਰੇਮੀਆਂ ਦੇ ਠਾਠਾਂ ਮਾਰਦੇ ਇਕੱਠ ਕਾਰਨ ਯਾਦਗਾਰੀ ਹੋ ਨਿੱਬੜਿਆ। ਅੱਜ ਸਵੇਰੇ 12 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲੇ ਇਸ ਕਬੱਡੀ ਟੂਰਨਾਮੈਂਟ ਵਿੱਚ ਖੇਡ ਪ੍ਰੇਮੀਆਂ ਦੇ ਬੈਠਣ ਵਾਸਤੇ ਟੂਰਨਾਮੈਂਟ ਕਮੇਟੀ ਵੱਲੋਂ ਸ਼ਾਨਦਾਰ ਪ੍ਰਬੰਧ ਕੀਤੇ ਗਏ।
ਸੂਬਾ ਪੱਧਰੀ ਕਬੱਡੀ ਕੱਪ ਵਿਚ
ਫਾਈਨਲ ਮੈਚ ਗੁਰਦੁਆਰਾ ਬੇਰ ਸਾਹਿਬ ਕਬੱਡੀ ਕਲੱਬ ਅਤੇ ਬਾਬਾ ਬਲਵਿੰਦਰ ਸਿੰਘ ਕਬੱਡੀ ਕਲੱਬ ਖਡੂਰ ਸਾਹਿਬ ਦੀ ਟੀਮ ਵਿਚਕਾਰ ਹੋਇਆ ਜਿਸ ਦੌਰਾਨ ਖਡੂਰ ਸਾਹਿਬ ਦੀ ਟੀਮ ਨੇ ਸਾਹਿਬ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ। ਇਸ ਮੌਕੇ ਕਰਵਾਏ ਗਏ ਲੜਕੀਆਂ ਦੇ ਕਬੱਡੀ ਸ਼ੋ ਮੈਚ ਵਿੱਚ ਮਾਈ ਭਾਗੋ ਕਬੱਡੀ ਕਲੱਬ ਜਗਤਪੁਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ ਹਰਾ ਕੇ ਜਿਥੋਂ ਦਰਜ ਕੀਤੀ।
ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਤੇ ਟੂਰਨਾਮੈਂਟ ਕਮੇਟੀ ਵੱਲੋਂ ਇਨਾਮਾਂ ਦੀ ਵੰਡ ਕੀਤੀ ਗਈ ਤੇ ਪਹਿਲਾ ਇਨਾਮ ਢਾਈ ਲੱਖ ਰੁਪਏ ਤੇ ਦੂਜਾ ਇਨਾਮ ਦੋ ਲੱਖ ਰੁਪਏ ਦਿੱਤਾ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਅਤੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਤੇ ਵਧਾਈ ਦਿੱਤੀ।
ਇਸ ਸਮੇਂ ਬੈਸਟ ਰੇਡਰ ਨੂੰ ਅਤੇ ਬੈਸਟ ਜਾਫੀ ਨੂੰ ਵੀ 51-51 ਹਜਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ।
ਇਸ ਸਮੇ ਐਨ.ਆਰ.ਆਈਜ ਤੇ ਇਲਾਕੇ ਦੇ ਆਗੂਆਂ ਵੱਲੋਂ ਵੱਡਾ ਯੋਗਦਾਨ ਪਾਇਆ ਗਿਆ ਜਿਨ੍ਹਾਂ ਦਾ ਸੱਜਣ ਸਿੰਘ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ।
ਟੂਰਨਾਮੈਂਟ ਦੌਰਾਨ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਜਿੱਥੇ ਵਧਾਈ ਦਿੱਤੀ, ਉੱਥੇ ਗੁਰੂ ਨਾਨਕ ਸਟੇਡੀਅਮ ਵਿਚ ਆਯੋਜਿਤ ਖੇਡ ਮੇਲੇ ਵਿਚ ਰਿਕਾਰਡ ਤੋੜ ਸੰਗਤਾਂ ਵੱਲੋਂ ਸ਼ਾਮਲ ਹੋਣ ਤੇ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਚ ਬਹੁਤ ਸਾਰੇ ਖੇਡ ਪ੍ਰੇਮੀਆਂ ਨੇ ਲਾਈਵ ਕਬੱਡੀ ਦੇਖ ਕੇ ਅਨੰਦ ਮਾਣਿਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲ ਕੇ ਜੀਵਨ ਸਫਲ ਬਣਾਉਣ ਲਈ ਕਿਹਾ। ਉਨ੍ਹਾਂ ਆਪਣੇ ਇਲਾਕੇ ਦੇ ਸਮੂਹ ਪੁਰਾਣੇ ਖਿਡਾਰੀਆਂ ਤੋ ਇਲਾਵਾ ਖੇਡਾਂ 'ਚ ਨੈਸ਼ਨਲ ਪੱਧਰ ਤੇ ਵੱਡੇ ਐਵਾਰਡ ਜਿੱਤਣ ਵਾਲੀਆਂ ਸ਼ਖਸ਼ੀਅਤਾਂ ਦਾ ਵੀ ਸਨਮਾਨ ਕੀਤਾ।ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਸਮੂਹ ਐਨ. ਆਰ. ਆਈਜ. ਵੱਲੋਂ ਮਿਲੇ ਕਬੱਡੀ ਕੱਪ ਲਈ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਰਾਜੀਵ ਧੀਰ, ਜਨਰਲ ਸਕੱਤਰ ਸੋਨੂੰ ਰਾਮੇ, ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ, ਸਤਪਾਲ ਮਦਾਨ, ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਸੋਢੀ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ, ਉਪ - ਚੇਅਰਮੈਨ ਲਾਭ ਸਿੰਘ ਧੰਜੂ, ਬਲਦੇਵ ਸਿੰਘ ਮੰਗਾ ਆੜਤੀ, ਪੀ.ਏ ਲਵਪ੍ਰੀਤ ਸਿੰਘ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਆੜਤੀ ਰਾਮ ਸਿੰਘ ਸਰਪੰਚ ਪਰਮਜੀਤ ਪੁਰ, ਕੁਲਵਿੰਦਰ ਸਿੰਘ ਸੱਧੂਵਾਲ, ਆਕਾਸ਼ਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਹਰਦੀਪ ਸਿੰਘ ਚੀਮਾ, ਸਰਪੰਚ ਮੇਜਰ ਸਿੰਘ ਜੈਨਪੁਰ, ਸਰਪੰਚ ਗੁਰਦੇਵ ਸਿੰਘ ਪੱਪਾ, ਸਰਪੰਚ ਜਸਪਾਲ ਸਿੰਘ ਫਤੋਵਾਲ, ਸਰਪੰਚ ਮਨਜੀਤ ਸਿੰਘ ਦੁੱਲੋਵਾਲ, ਜੋਗਿੰਦਰ ਸਿੰਘ ਸਰਪੰਚ ਸ਼ਾਹਵਾਲਾ, ਆੜਤੀ ਨਿਰਮਲ ਸਿੰਘ, ਬਿਕਰਮ ਸਿੰਘ ਉੱਚਾ, ਦਿਲਬਾਗ ਸਿੰਘ, ਦਿਨੇਸ਼ ਧੀਰ ਸਾਬਕਾ ਪ੍ਰਧਾਨ, ਬਲਾਕ ਸੰਮਤੀ ਮੈਂਬਰ ਸਰਵਨ ਸਿੰਘ, ਹਰਮਿੰਦਰ ਸਿੰਘ ਬੱਬੂ ਪੰਡੋਰੀ, ਜਸਕਮਲ ਸਿੰਘ, ਸਮਿੱਤਰ ਸਿੰਘ ਕੋਚ, ਮਹਿਲਾ ਵਿੰਗ ਦੀ ਜਿਲਾ ਕੋਆਰਡੀਨੇਟਰ ਕਿਰਨਜੀਤ ਕੌਰ, ਬਲਾਕ ਪ੍ਰਧਾਨ ਗੁਰਵਿੰਦਰ ਕੌਰ, ਕਮਲਜੀਤ ਕੌਰ ਆਦਿ ਹਾਜਰ ਸਨ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਬਲਦੇਵ ਸਿੰਘ ਟੀਟਾ ਨੇ ਬਖੂਬੀ ਨਿਭਾਈ ਅਤੇ ਕਮੈਂਟਰੀ ਦੀ ਜਿੰਮੇਵਾਰੀ ਗੁਰਦੇਵ ਸਿੰਘ ਮਿੱਠਾ ਦਰੀਏਵਾਲ ਨੇ ਕੀਤੀ।

Post a Comment

0 Comments