ਕੰਵਲਜੀਤ ਸਿੰਘ ਨੇ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਕਪੂਰਥਲਾ, 12 ਨਵੰਬਰ:(ਲਾਡੀ, ਦੀਪ ਚੋਧਰੀ,ੳਪੀ ਚੋਧਰੀ),2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਸ੍ਰੀ ਕੰਵਲਜੀਤ ਸਿੰਘ ਨੇ ਨਗਰ ਨਿਗਮ ਕਪੂਰਥਲਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਡੀ.ਐਮ. ਦਸੂਹਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।
ਇਸ ਮੌਕੇ ਸੁਪਰਡੈਂਟ ਅਮਿਤ ਕਾਲੀਆ, ਸੁਪਰਡੈਂਟ ਰਵੀ ਸ਼ਰਮਾ, ਐਮ.ਟੀ.ਪੀ. ਸੰਜੀਵ ਦੇਵਗਨ, ਇੰਸਪੈਕਟਰ ਮਨੋਜ ਰੱਤੀ ਅਤੇ ਯੂਨੀਅਨ ਪ੍ਰਧਾਨ ਗੋਪਾਲ ਥਾਪਰ ਵੱਲੋਂ ਨਵੇਂ ਕਮਿਸ਼ਨਰ ਦਾ ਨਿੱਘਾ ਸਵਾਗਤ ਕੀਤਾ ਗਿਆ।
ਸ੍ਰੀ ਕੰਵਲਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੂੜਾ ਪ੍ਰਬੰਧਨ, ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣਾ, ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣਾ, ਪ੍ਰਸ਼ਾਸਨਿਕ ਕੰਮਕਾਜ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣਾ ਅਤੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਪੰਜਾਬ ਸਰਕਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਦੇ ਕੰਮਕਾਜ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Post a Comment

0 Comments