ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਗੁਰੂ ਨਾਨਕ ਬਾਣੀ ਦਾ ਭਾਸ਼ਾਈ ਪ੍ਰਸੰਗ ਵਿਸ਼ੇ ’ਤੇ ਗੋਸ਼ਟੀ ਦੌਰਾਨ ਪਤਵੰਤਿਆਂ ਦਾ ਸਨਮਾਨ ਕਰਨ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ, ਡਾ. ਬਲਜੀਤ ਕੌਰ, ਡਾਕਟਰ ਸਵਰਨ ਸਿੰਘ ਮੁਖਤਾਰ ਸਿੰਘ ਚੰਦੀ ਤੇ ਹੋਰ।

ਸੁਲਤਾਨਪੁਰ ਲੋਧੀ, 13 ਨਵੰਬਰ , (ਲਾਡੀ ਦੀਪ ਚੋਧਰੀ ੳਪੀ ਚੋਧਰੀ) ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਅੱਜ ਇੱਥੇ ਨਿਰਮਲ ਕੁਟੀਆ ਵਿਖੇ ‘ਗੁਰੂ ਨਾਨਕ ਬਾਣੀ ਦੇ ਭਾਸ਼ਾਈ ਪ੍ਰਸੰਗ’ ਵਿਸ਼ੇ ’ਤੇ ਰਾਜ ਪੱਧਰੀ ਸਾਹਿਤਕ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਵੱਖ-ਵੱਖ ਵਿਦਵਾਨਾਂ ਨੇ ਗੁਰੂ ਜੀ ਦੀ ਬਾਣੀ ਦੇ ਵੱਖ-ਵੱਖ ਭਾਸ਼ਾਈ ਪਹਿਲੂਆਂ ਬਾਰੇ ਵਿਚਾਰ ਚਰਚਾ ਕੀਤੀ। ਗੋਸ਼ਟੀ ਦੌਰਾਨ ਮੁੱਖ ਮਹਿਮਾਨ ਵਜੋਂ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਸਮਾਗਮ ਦੀ ਪ੍ਰਧਾਨਗੀ ਡਾਕਟਰ ਬਲਜੀਤ ਕੌਰ ਸਾਬਕਾ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਕੀਤੀ। ਇਸ ਮੌਕੇ ਡਾਕਟਰ ਆਸਾ ਸਿੰਘ ਘੁੰਮਣ ਤੇ ਪ੍ਰੋ. ਅਵਤਾਰ ਸਿੰਘ ਫਗਵਾੜਾ ਨੇ ਮੁੱਖ ਬੁਲਾਰਿਆਂ ਵਜੋਂ ਵਿਚਾਰ ਸਾਂਝੇ ਕੀਤੇ।
ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵੱਲੋਂ ਆਯੋਜਿਤ ਇਸ ਸਮਾਗਮ ਦਾ ਆਰੰਭ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਨੇ ਸਵਾਗਤੀ ਭਾਸ਼ਨ ਨਾਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੀ ਮਹਾਨਤਾ ਉਸ ਦੀ ਪ੍ਰਸਿੱਧੀ ਵਿੱਚ ਨਹੀਂ ਹੁੰਦੀ।
ਉਪਰੰਤ ਮੁੱਖ ਬੁਲਾਰੇ ਡਾਕਟਰ ਆਸਾ ਸਿੰਘ ਘੁੰਮਣ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸੰਦਰਭ ਵਿੱਚ ਵਾਤਾਵਰਣ ਅਤੇ ਵੇਈ ਪ੍ਰਵੇਸ਼ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਧਰਤੀ ’ਤੇ ਨਾਨਕ ਜੀ ਦੇ ਜੀਵਨ ਦੌਰਾਨ ਕੁਝ ਨਾ ਕੁਝ ਅਲੌਕਿਕ ਜ਼ਰੂਰ ਵਾਪਰਿਆ ਹੋਇਆ ਹੋਵੇਗਾ ਜਿਸ ਦਾ ਵੱਖ-ਵੱਖ ਇਤਿਹਾਸਕਾਰਾਂ ਨੇ ਜਿਕਰ ਕੀਤਾ ਹੈ। ਉਨ੍ਹਾਂ ਨੇ ਵੱਖ-ਵੱਖ ਵਿਦਵਾਨਾਂ ਦੇ ਗੁਰੂ ਸਾਹਿਬ ਦੀ ਬਾਣੀ ਬਾਰੇ ਤਰਕ ਤੇ ਵਿਚਾਰ ਵੀ ਸਾਂਝੇ ਕੀਤੇ।
ਪ੍ਰੋ. ਅਵਤਾਰ ਸਿੰਘ ਨੇ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਜ਼ਿਆਦਾ ਸਮਾਂ ਨਨਕਾਣਾ ਸਾਹਿਬ, ਸੁਲਤਾਨਪੁਰ ਲੋਧੀ, ਕਰਤਾਰਪੁਰ ਸਾਹਿਬ ਅਤੇ ਉਦਾਸੀਆਂ ’ਚ ਗੁਜ਼ਾਰਿਆ ਜਿਸ ਕਰਕੇ ਉਨ੍ਹਾਂ ਦੀ ਭਾਸ਼ਾ ਬਹੁਤ ਸਾਰੇ ਖਿੱਤਿਆਂ ਦੀ ਪ੍ਰਤੀਨਿਧਤਾ ਕਰਦੀ ਹੈ।
ਡਾਕਟਰ ਬਲਜੀਤ ਕੌਰ ਨੇ ਪ੍ਰਧਾਨਗੀ ਭਾਸ਼ਨ ਦੌਰਾਨ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀ ਭਾਸ਼ਾ ਰਾਹੀਂ ਇੱਕ ਆਦਰਸ਼ ਸਿਰਜਿਆ ਜੋ ਧਾਰਮਿਕ ਦੇ ਨਾਲ-ਨਾਲ ਸਮਾਜਿਕ ਪੱਖ ਤੋਂ ਵੀ ਸਾਰਥਕਤਾ ਰੱਖਦਾ ਹੈ। ਗੁਰ ਸਾਹਿਬ ਦੀ ਬਾਣੀ ਭਾਵੇਂ ਇੱਕ ਧਾਰਮਿਕ ਰਚਨਾ ਹੈ ਪਰ ਇਸ ਦਾ ਮੂਲ ਅਧਾਰ ਭਾਸ਼ਾ ਹੀ ਹੈ। ਭਾਸ਼ਾ ਮਨੁੱਖ ਨੂੰ ਸ਼੍ਰਿਸ਼ਟੀ ਦੇ ਹੋਰਨਾਂ ਜੀਵਾਂ ਨਾਲੋਂ ਵਿਲੱਖਣਤਾ ਪ੍ਰਧਾਨ ਕਰਦੀ ਹੈ ਅਤੇ ਮਨੁੱਖਤਾ ਨੂੰ ਅੱਗੇ ਵਧਾਉਂਦੀ ਹੈ।
ਮੁੱਖ ਮਹਿਮਾਨ ਸੰਤ ਬਾਬਾ ਬਲਵੀਰ ਸਿੰਘ ਨੇ ਕਿਹਾ ਕਿ ਜੋ ਵਿਅਕਤੀ ਆਪਣੀ ਮਾਤ ਭਾਸ਼ਾ ਨਹੀਂ ਸਮਝਦਾ ਤਾਂ ਉਸ ਲਈ ਹੋਰਨਾਂ ਭਾਸ਼ਾਵਾਂ ਨੂੰ ਸਮਝਣਾ ਬਹੁਤ ਔਖਾ ਹੈ। ਉਨ੍ਹਾਂ ਦੱਸਿਆ ਕਿਵੇਂ ਪੰਜਾਬੀ ਭਾਸ਼ਾ ਨੂੰ ਸੰਸਦ ’ਚ ਲਾਗੂ ਕਰਵਾਉਣ ਲਈ ਉੱਦਮ ਕੀਤਾ। ਜਿਸ ਦਾ ਨਤੀਜਾ ਇਹ ਨਿੱਕਲਿਆ ਕਿ ਕਿ ਦੇਸ਼ ਦੀਆਂ 22 ਹੋਰਨਾਂ ਖੇਤਰੀ ਭਾਸ਼ਾਵਾਂ ਨੂੰ ਵੀ ਸੰਸਦ ’ਚ ਲਾਗੂ ਕਰ ਦਿੱਤਾ ਗਿਆ ਹੈ। ਇਸੇ ਕਰਕੇ ਆਪਣੀ ਮਾਤ ਭਾਸ਼ਾ ਨੂੰ ਪਿਆਰ ਕਰਨ ਦੇ ਨਾਲ-ਨਾਲ ਹੋਰਨਾਂ ਭਾਸ਼ਾਵਾਂ ਨੂੰ ਵੀ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਭਾਸ਼ਾ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਅਖ਼ੀਰ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ। ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਮਹਿਮਾਨਾਂ ਤੇ ਬੁਲਾਰਿਆਂ ਨੂੰ ਵਿਭਾਗੀ ਸ਼ਾਲਾਂ ਤੇ ਪੁਸਤਕਾਂ ਦੇ ਸੈੱਟਾਂ ਨਾਲ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਮੁਖਤਿਆਰ ਸਿੰਘ ਨੇ ਬਾਖੂਬੀ ਕੀਤੀ। ਇਸ ਮੌਕੇ ਸੁਰਿੰਦਰ ਸਿੰਘ ਸੁੰਨੜ, ਪ੍ਰਿੰ. ਸੁਖਜੀਤ ਸਿੰਘ, ਮਾਧਵੀ ਅਗਰਵਾਲ, ਜਸਵੰਤ ਸਿੰਘ ਸੰਧੂ, ਡਾ. ਬਲਵੀਰ ਕੌਰ ਪੰਧੇਰ, ਕਵੀ ਸੰਤ ਸੰਧੂ, ਰਾਮ ਮੂਰਤੀ, ਖੋਜ ਅਫ਼ਸਰ ਡਾਕਟਰ ਸੁਖਦਰਸ਼ਨ ਸਿੰਘ ਚਹਿਲ, ਅੰਕੁਸ਼ ਕੁਮਾਰ ਡਾਕਟਰ ਪਰਮਜੀਤ ਸਿੰਘ ਮਾਨਸਾ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਮਾਸਟਰ ਚਰਨ ਸਿੰਘ ਹੈਬਤਪੁਰ, ਪ੍ਰਿੰਸੀਪਲ ਜਸਬੀਰ ਕੌਰ ਗੁਰੂ ਨਾਨਕ ਖਾਲਸਾ ਕਾਲਜ, ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ, ਪ੍ਰੋਫੈਸਰ ਉਪਕਾਰ ਸਿੰਘ, ਦਿਆਲ ਸਿੰਘ ਦੀਪੇਵਾਲ, ਨਰਿੰਦਰ ਸਿੰਘ ਢਿਲੋ, ਮਾਸਟਰ ਸੁੱਚਾ ਸਿੰਘ ਮਿਰਜਾਪੁਰ, ਦਰਸ਼ਨ ਸਿੰਘ ਸ਼ਤਾਬਗੜ, ਬੀਬੀ ਕੁਲਵਿੰਦਰ ਕੰਵਲ ਆਦਿ ਵੀ ਹਾਜ਼ਰ ਸਨ।

Post a Comment

0 Comments