ਸੁਲਤਾਨਪੁਰ ਲੋਧੀ, 12 ਨਵੰਬਰ ,ਲਾਡੀ,ਦੀਪ ਚੋਧਰੀ, ੳਪੀ ਚੋਧਰੀ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਪਾਰਟੀ ਦੇ ਸੀਨੀਅਰ ਸਾਥੀਆਂ ਵੱਲੋਂ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਪਾਰਟੀ ਆਗੂਆਂ ਅਨੁਸਾਰ, 'ਮਿਸ਼ਨ 2027' ਦੀਆਂ ਤਿਆਰੀਆਂ ਦੇ ਮੱਦੇਨਜ਼ਰ ਹੋਈ ਇਸ ਅਹਿਮ ਮੀਟਿੰਗ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਦੇ ਮੌਜੂਦਾ ਸਿਆਸੀ ਹਾਲਾਤ, ਵਿਕਾਸ ਕਾਰਜਾਂ ਅਤੇ ਸਥਾਨਕ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਸ੍ਰੀ ਸਚਿਨ ਪਾਇਲਟ ਨੂੰ ਜਾਣੂ ਕਰਵਾਇਆ।
ਆਗੂਆਂ ਮੁਤਾਬਕ, ਸ੍ਰੀ ਸਚਿਨ ਪਾਇਲਟ ਨੇ ਸਮੂਹ ਵਰਕਰਾਂ ਅਤੇ ਆਗੂਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਲਾਮਬੰਦ ਹੋਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਚੁੱਕਣ ਲਈ ਪ੍ਰੇਰਿਤ ਕੀਤਾ। ਇਸ ਮੁਲਾਕਾਤ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ, ਸੁਲਤਾਨਪੁਰ ਲੋਧੀ ਹਲਕੇ ਦੇ ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ ਤੇ ਗੁਰਿੰਦਰ ਪਾਲ ਸਿੰਘ ਗੋਗਾ, ਸਾਬਕਾ ਸਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸੀਨੀਅਰ ਯੂਥ ਆਗੂ ਮੋਨੂੰ ਭੰਡਾਰੀ, ਹਰਨੇਕ ਸਿੰਘ ਵਿਰਦੀ, ਸੁਬਾਈ ਕਿਸਾਨ ਆਗੂ ਅਮਰ ਸਿੰਘ ਮੰਡ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਕਾਲੜਾ, ਬਲਜਿੰਦਰ ਸਿੰਘ ਪੀਏ, ਸੁੱਖ ਬੂਲੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
0 Comments